
ਪੰਜਾਬ ਪੂਰੇ ਦੇਸ਼ ਵਿਚ ਸੱਭ ਤੋਂ ਵੱਧ ਕਰਜ਼ਦਾਰ ਸੂਬਾ : ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ, 15 ਨਵੰਬਰ (ਅੰਕੁਰ ਤਾਂਗੜੀ) : ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਸਿੱਧੂ ਨੇ ਕਿਹਾ ਕਿ ਪੰਜਾਬ ਪੂਰੇ ਦੇਸ਼ ਵਿਚ ਸੱਭ ਤੋਂ ਵੱਧ ਕਰਜ਼ਦਾਰ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਸੂਬੇ ਦੀ ਜੀਡੀਪੀ ਦਾ 50 ਫ਼ੀ ਸਦੀ ਕਰਜ਼ ਹੈ। ਉਨ੍ਹਾਂ ਕਿਹਾ ਕਿ ਅੱਧੇ ਤੋਂ ਵੱਧ ਖਰਚ ਮਹਿੰਗੇ ਕਰਜ਼ ਨਾਲ ਚਲ ਰਿਹਾ ਹੈ।
ਸਿੱਧੂ ਨੇ ਅੱਗੇ ਕਿਹਾ ਕਿ ਸੂਬੇ ਨੂੰ ਅਪਣੇ ਅਸਲ ਮੁੱਦਿਆਂ ਤੋਂ ਭਟਕਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਅਤੇ ਪਾਰਟੀ ਵਰਕਰ ਇਸ ਮਸਲੇ ਦੇ ਹੱਲ ਦੀ ਮੰਗ ਕਰਦਾ ਹੈ। ਸਿੱਧੂ ਨੇ ਟਵੀਟ ਵਿਚ ਲਿਖਿਆ ਹੈ ਕਿ ਵਿੱਤੀ ਜਵਾਬਦੇਹੀ ਅਤੇ ਪਾਰਦਰਸ਼ਤਾ ਪੰਜਾਬ ਦੇ ਵਿੱਤੀ ਮਾਡਲ ਦੇ ਥੰਮ ਹਨ। ਉਨ੍ਹਾਂ ਜਵਾਬਦੇਹੀ ਦਾ ਮਤਲਬ ਸਮਝਾਉਂਦਿਆ ਕਿਹਾ ਕਿ ਇਸ ਦਾ ਮਤਲਬ ਹੈ ਕਿ ਹਰ ਯੋਜਨਾ ਵਿਚ ਲੱਗਣ ਵਾਲਾ ਫ਼ੰਡ ਕਿਥੋਂ ਆ ਰਿਹਾ ਹੈ।
ਉੁਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੀ ਉਹ ਕਮਾਈ ਹੈ ਜਾਂ ਕਰਜ਼ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਪਾਰਦਸ਼ਤਾ ਦਾ ਮਤਲਬ ਸੂਬੇ ਵਿੱਤੀ ਹਾਲਾਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਰਜ਼ ਲੈਣਾ ਮਸਲੇ ਦਾ ਹੱਲ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਟੈਕਸ ਤੋਂ ਜੋ ਕਮਾਈ ਹੁੰਦੀ ਹੈ ਉਸ ਨੂੰ ਕਰਜ਼ ਉਤਾਰਨ ਵਿਚ ਨਹੀਂ ਲਗਾਉਣਾ ਚਾਹੀਦਾ। ਨਵਜੋ