ਮੁਹੰਮਦ ਮੁਸਤਫ਼ਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ਼ ਅਪੀਲ ਹੋਈ ਰੱਦ
Published : Nov 16, 2021, 1:00 pm IST
Updated : Nov 16, 2021, 1:00 pm IST
SHARE ARTICLE
 SC dismisses appeals against appointment of DGP Dinkar Gupta in Punjab
SC dismisses appeals against appointment of DGP Dinkar Gupta in Punjab

7 ਫਰਵਰੀ, 2019 ਨੂੰ ਦਿਨਕਰ ਗੁਪਤਾ ਨੂੰ ਪੰਜਾਬ ਡੀਜੀਪੀ ਵਜੋਂ ਨਿਯੁਕਤ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ

 

ਚੰਡੀਗੜ੍ਹ - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿਨਕਰ ਗੁਪਤਾ ਦੀ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਵਿਸ਼ੇਸ਼ ਪਟੀਸ਼ਨ ਨੂੰ ਮੰਗਲਵਾਰ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਐਲ ਨਾਗੇਸ਼ਵਰ ਰਾਓ, ਸੰਜੀਵ ਖੰਨਾ ਅਤੇ ਬੀਆਰ ਗਵਈ ਦੇ ਬੈਂਚ ਨੇ ਆਈਪੀਐਸ ਅਫਸਰ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫਾ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ

Mustfa with GuptaMustfa with Gupta

ਜਿਨ੍ਹਾਂ ਨੇ 7 ਫਰਵਰੀ, 2019 ਨੂੰ ਦਿਨਕਰ ਗੁਪਤਾ ਨੂੰ ਪੰਜਾਬ ਡੀਜੀਪੀ ਵਜੋਂ ਨਿਯੁਕਤ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਬੈਂਚ ਨੇ 15 ਸਤੰਬਰ 2021 ਨੂੰ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਕਤੂਬਰ ਮਹੀਨੇ ਵਿਚ ਦਿਨਕਰ ਗੁਪਤਾ ਛੁੱਟੀ 'ਤੇ ਚਲੇ ਗਏ ਸਨ।

Supreme CourtSupreme Court

ਸਿਧਾਰਥ ਚਟੋਪਾਧਿਆਏ (1986 ਬੈਚ ਦੇ ਅਧਿਕਾਰੀ) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕ੍ਰਿਸ਼ਨਨ ਵੇਣੂਗੋਪਾਲ ਨੇ ਦਲੀਲ ਦਿੱਤੀ ਕਿ ਚਟੋਪਾਧਿਆਏ ਨੂੰ ਸੂਚੀਬੱਧ ਕਰਨ ਲਈ ਅਯੋਗ ਮੰਨਿਆ ਗਿਆ ਸੀ ਕਿਉਂਕਿ ਤਤਕਾਲੀ ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਦੇ ਅਹੁਦੇ ਦੀ ਚੋਣ ਲਈ ਪੈਨਲ ਕਮੇਟੀ ਦੇ ਸਾਬਕਾ ਅਧਿਕਾਰੀ ਮੈਂਬਰ ਸਨ, ਉਹਨਾਂ ਦੇ ਖਿਲਾਫ਼ ਪੱਖਪਾਤ ਸਨ। 
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement