ਸੁਖਬੀਰ ਬਾਦਲ 'ਤੇ ਸੁਖਜਿੰਦਰ ਰੰਧਾਵਾ ਦਾ ਹਮਲਾ, “ ਜਾਣਬੁੱਝ ਕੇ ਕੀਤੇ ਬੱਜਰ ਪਾਪ ਮੁਆਫ ਨਹੀਂ ਹੁੰਦੇ”
Published : Nov 16, 2021, 7:44 pm IST
Updated : Nov 16, 2021, 7:44 pm IST
SHARE ARTICLE
Sukhjinder Randhawa
Sukhjinder Randhawa

ਸੁਖਬੀਰ ਸਿੰਘ ਬਾਦਲ ਦਾ ਸਿੱਖੀ ਤੇ ਪੰਜਾਬ ਨਾਲ ਕੋਈ ਸਰੋਕਾਰ ਨਹੀਂ, ਉਸ ਦਾ ਇੱਕੋ ਮਨੋਰਥ ਆਪਣਾ ਕਾਰੋਬਾਰ ਵਧਾਉਣਾ ਸੀ

 

ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਗਲਤੀਆਂ/ਨੁਕਸਾਂ ਲਈ ਪਾਰਟੀ ਨੂੰ ਸਜ਼ਾ ਨਾ ਦੇਣ ਦੀ ਅਪੀਲ ਉਤੇ ਬੋਲਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਣਜਾਣੇ ਵਿੱਚ ਕੀਤੀਆਂ ਗਲਤੀਆਂ ਮੁਆਫ ਹੋ ਜਾਂਦੀਆਂ ਪਰ ਜਾਣਬੁੱਝ ਕੇ ਕੀਤੇ ਬੱਜਰ ਪਾਪ ਮੁਆਫ ਨਹੀਂ ਹੁੰਦੇ।

sukhbir badalsukhbir badal

ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਇਸ ਕਬੂਲਨਾਮੇ ਨਾਲ ਸਪੱਸ਼ਟ ਹੋ ਗਿਆ ਕਿ ਅਕਾਲੀ ਆਗੂਆਂ ਨੂੰ ਹੁਣ ਆਪਣੀਆਂ ਕੀਤੀਆਂ ਘਿਨਾਉਣੀਆਂ ਗਲਤੀਆਂ ਕਾਰਨ ਮਿਲਣ ਵਾਲੀ ਸਜ਼ਾ ਤੋਂ ਡਰ ਲੱਗਣ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਤੇ ਅਕਾਲੀ ਦਲ ਤੋਂ ਇੰਨੀ ਨਫ਼ਰਤ ਕਰਦੇ ਹਨ ਕਿ ਉਹ ਹੁਣ ਲਿਲ੍ਹਕੜੀਆਂ ਉਤੇ ਉਤਰ ਆਏ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਮੱਗਰਮੱਛ ਦੇ ਹੰਝੂ ਵਹਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦਾ ਸਿੱਖੀ ਤੇ ਪੰਜਾਬ ਨਾਲ ਕੋਈ ਸਰੋਕਾਰ ਨਹੀਂ, ਉਸ ਦਾ ਇੱਕੋ ਮਨੋਰਥ ਆਪਣਾ ਕਾਰੋਬਾਰ ਵਧਾਉਣਾ ਸੀ। ਉਸ ਨੇ ਮਾਫ਼ੀਆ ਰਾਜ ਕਾਇਮ ਕਰ ਕੇ ਆਪਣੀ ਸਲਤਨਤ ਖੜ੍ਹੀ ਕੀਤੀ। ਸਿੱਖ ਕੌਮ ਬਾਦਲ ਪਰਿਵਾਰ ਵੱਲੋਂ ਕੀਤੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕਰੇਗੀ।

Sukhjinder Randhawa Sukhjinder Randhawa

ਸ. ਰੰਧਾਵਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਪਹਿਲਾਂ ਵੀ ਆਪਣੀ ਗਲਤੀ ਅਸਿੱਧੇ ਤਰੀਕੇ ਨਾਲ ਮੰਨ ਚੁੱਕੇ ਹਨ, ਜਦੋਂ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਬਿਨਾਂ ਕੀਤੇ ਨਿਰਦੇਸ਼ਾਂ ਦੇ ਬਾਵਜੂਦ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਪੁੱਜੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement