ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ CBI ਜਾਂ ਨਿਆਂਇਕ ਜਾਂਚ ਮੰਗੀ
Published : Nov 16, 2022, 5:46 pm IST
Updated : Nov 16, 2022, 5:46 pm IST
SHARE ARTICLE
Bikram Singh Majithia
Bikram Singh Majithia

ਸਿਰਫ ਤੈਅਸ਼ੁਦਾ ਉਮੀਦਵਾਰਾਂ ਦੀ ਚੋਣ ਵਾਸਤੇ ਰਚੀ ਸਿਆਸੀ ਸਾਜ਼ਿਸ਼ ਦੀ ਜਾਂਚ ਵਾਸਤੇ ਵਿਜੀਲੈਂਸ ਜਾਂਚ ਕਾਫੀ ਨਹੀਂ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐਸ ਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਜਾਂ ਫਿਰ ਇਸ ਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ ਦਾ ਖੁਲਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ। ਉਹਨਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇ ਉਹਨਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ।

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ। ਉਹਨਾਂ ਮੰਗ ਕੀਤੀ ਕਿ ਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਹਨਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਸਿਆਸੀ ਆਕਾਵਾਂ ਦਾ ਪਤਾ ਲੱਗ ਸਕੇ ਜਿਹਨਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ। ਉਹਨਾਂ ਕਿਹਾ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਨ੍ਹਾਂ ਵਿਚ ਵੈਟਨਰੀ ਅਫਸਰਾਂ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹਨ ਅਤੇ ਸ਼ੱਕ ਦੇ ਘੇਰੇ ਵਿਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।  

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪ  ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿਚ ਪ੍ਰਚਾਰ ਕਰ ਰਹੇ ਹਨ ਕਿ ਸੂਬੇ ਵਿਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ ਜਦੋਂ ਕਿ ਪੰਜਾਬ ਤਾਂ ਪ੍ਰੀਖਿਆ ਪ੍ਰਣਾਲੀ ਹੀ ਢਹਿ ਢੇਰੀ ਹੋ ਗਈ ਹੈ ਤੇ ਜੀ ਐਸ ਐਮ ਯੰਤਰਾਂ ਦੇ ਨਾਲ ਸਿਮ ਕਾਰਡ ਤੇ ਬਲੂਟੁੱਥ ਦੀ ਵਰਤੋਂ ਕਰ ਕੇ ਮਾਹਰਾਂ ਤੋਂ ਉਹਨਾਂ ਉਮੀਦਵਾਰਾਂ ਨੂੰ ਜਵਾਬ ਉਪਲਬਧ ਕਰਵਾਏ ਗਏ ਜਿਹਨਾਂ ਦੀ ਚੋਣ ਕੀਤੀ ਜਾਣੀ ਸੀ। ਉਹਨਾਂ ਕਿਹਾ ਕਿ ਇਸ ਕਾਰਨ ਪਟਵਾਰੀ ਤੇ ਸਵੀਪਰਾਂ ਦੀ ਪ੍ਰੀਖਿਆ ਵਿਚ ਫੇਲ੍ਹ ਹੋਏ  ਉਮੀਦਵਾਰ ਵੀ ਚੁਣੇ ਗਏ।

ਅਕਾਲੀ ਆਗੂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਸਰਕਾਰ ਨੂੰ ਇਸ ਘੁਟਾਲੇ ’ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 10 ਅਕਤੂਬਰ ਨੁੰ ਪ੍ਰਭਾਵਤ ਉਮੀਦਵਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ ਤੇ ਇਕਜੁੱਟਤਾ ਪ੍ਰਗਟਾਈ ਸੀ ਤੇ ਹੁਣ ਵੀ ਉਹ ਕੇਸ ਵਿਚ ਨਿਆਂ ਹਾਸਲ ਕਰਨ ਵਾਸਤੇ ਉਹਨਾਂ ਦੀ ਮਦਦ ਕਰਦਾ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement