ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸੁੰਦਰੀਕਰਨ ਕਾਰਜ ਕਰਵਾਏਗੀ ਮਾਨ ਸਰਕਾਰ, ਟੈਂਡਰ ਜਾਰੀ
Published : Nov 16, 2022, 11:43 am IST
Updated : Nov 16, 2022, 11:43 am IST
SHARE ARTICLE
File Photo
File Photo

5 ਕਰੋੜ ਰੁਪਏ ਦਾ ਹੋਵੇਗਾ ਬਜਟ, ਮੰਗੇ ਟੈਂਡਰ

 

ਅੰਮ੍ਰਿਤਸਰ - ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁੰਦਰੀਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਵੇਂ ਵਿਕਾਸ ਕਾਰਜਾਂ ਦੀ ਤਿਆਰੀ 'ਚ ਹੈ। ਇਨ੍ਹਾਂ ਕਾਰਜਾਂ ਲਈ 5 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਗੱਲ ਕਹੀ ਗਈ ਹੈ, ਅਤੇ ਕੰਮਾਂ ਸੰਬੰਧੀ ਟੈਂਡਰ ਮੰਗ ਲਏ ਗਏ ਹਨ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤੀ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ‘ਤੇ 5 ਕਰੋੜ ਰੁਪਏ ਖ਼ਰਚ ਕਰਨ ਦਾ ਫ਼ੈਸਲਾ ਕੀਤਾ ਹੈ।

ਵੇਰਵਿਆਂ ਦੀ ਜਾਣਕਾਰੀ ਦਿੰਦੇ ਹੋਏ ਡਾ. ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦੇ ਨਵ-ਨਿਰਮਾਣ ਅਤੇ ਸੁੰਦਰੀਕਰਨ ਕਰਨ ਲਈ 1,51,81,000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਵੀ ਮਿਲੇਗਾ, ਅਤੇ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ।

ਇਸੇ ਤਰ੍ਹਾਂ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਸਕੂਲੀ ਬੱਚਿਆਂ ਨੂੰ ਪੜ੍ਹਾਈ ਵਾਸਤੇ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ।

ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ www.eproc.punjab.gov.in ‘ਤੇ ਈ-ਟੈਂਡਰ ਪਬਲਿਸ਼ ਕਰ ਦਿੱਤੇ ਗਏ ਹਨ। ਇਹਨਾਂ ਕੰਮਾਂ ਲਈ ਬਿਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਹੋਏ ਬਿਡ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੇ ਜਾਣਗੇ। 

ਪੰਜਾਬ ਸਰਕਾਰ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੰਬੰਧਿਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement