ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਅਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ
Published : Nov 16, 2022, 2:53 pm IST
Updated : Nov 16, 2022, 2:53 pm IST
SHARE ARTICLE
 PUNJAB POLICE DESTROYS 151KG HEROIN, 11 QTLS POPPY HUSK WORTH 800CR
PUNJAB POLICE DESTROYS 151KG HEROIN, 11 QTLS POPPY HUSK WORTH 800CR

ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਕੀਤੇ ਨਸ਼ਟ

 

ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ। ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ।

ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਮੌਜੂਦ ਸਨ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸ.ਐਸ.ਓ.ਸੀ., ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮ.ਪੀ.) ਵਿੱਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement