ਪੰਚਾਇਤ ਮੈਂਬਰਾਂ ਦੇ ਸਤਾਏ ਸਰਪੰਚ ਨੇ ਕੀਤੀ ਆਤਮ ਹੱਤਿਆ

By : GAGANDEEP

Published : Nov 16, 2022, 11:13 am IST
Updated : Nov 16, 2022, 11:54 am IST
SHARE ARTICLE
 Dharmpal Singh
Dharmpal Singh

ਪੁਲਿਸ ਨੇ 9 ਵਿਅਕਤੀਆਂ ਖਿਲਾਫ ਮਾਮਲਾ ਕੀਤਾ ਦਰਜ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੇ ਮਾਛੀਵਾੜਾ ਕਸਬਾ ਸ਼ਤਾਬਗੜ੍ਹ ਦੇ ਸਰਪੰਚ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਵਾਲੇ ਸਰਪੰਚ ਦਾ ਨਾਂ ਧਰਮਪਾਲ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਨੇ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਤੋਂ ਪਰੇਸ਼ਾਨ ਹੋ ਕੇ ਇਹ ਖੌਫਨਾਕ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਧਰਮਪਾਲ ਪਿੰਡ ਸ਼ਤਾਬਗੜ੍ਹ ਦਾ ਸਰਪੰਚ ਸੀ। ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਪੰਚਾਇਤ ਦੇ ਮੈਂਬਰ ਅਤੇ ਕੁਝ ਹੋਰ ਲੋਕ ਉਸ ਤੋਂ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਇਨ੍ਹਾਂ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਧਰਮਪਾਲ ਨੇ ਜ਼ਹਿਰ ਨਿਗਲ ਲਿਆ ਹੈ। ਧਰਮਪਾਲ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਧਰਮਪਾਲ ਨੇ ਆਪਣੀ ਮੌਤ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ, ਜੋ ਪੁਲਿਸ ਨੂੰ ਉਸਦੀ ਜੇਬ ਵਿੱਚੋਂ ਮਿਲਿਆ ਸੀ। ਇਸ ਸੁਸਾਈਡ ਨੋਟ ਵਿੱਚ ਪਿੰਡ ਦੀ ਪੰਚਾਇਤ ਦੇ ਦੋ ਮੈਂਬਰਾਂ ਅਤੇ ਦੋ ਹੋਰ ਵਿਅਕਤੀਆਂ ਦੇ ਨਾਂ ਲਿਖੇ ਗਏ ਹਨ, ਜਿਸ ਕਾਰਨ ਧਰਮਪਾਲ ਨੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਸਰਪੰਚ ਧਰਮਪਾਲ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਅਜੇ ਜਨਤਕ ਨਹੀਂ ਕੀਤੇ ਗਏ ਹਨ ਕਿਉਂਕਿ ਦੋਸ਼ੀ ਅਜੇ ਤੱਕ ਪੁਲਿਸ ਦੀ ਪਕੜ ਤੋਂ ਬਾਹਰ ਹਨ। ਮਾਛੀਵਾੜਾ ਪੁਲਿਸ ਨੇ ਮ੍ਰਿਤਕ ਧਰਮਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਰ ਸ਼ਾਮ ਵਾਰਸਾਂ ਹਵਾਲੇ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement