Anti-drug cycle rally: ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਦੇਸ਼ ਦੀ ਸੱਭ ਤੋਂ ਵੱਡੀ ਸਾਈਕਲ ਰੈਲੀ
Published : Nov 16, 2023, 10:20 am IST
Updated : Nov 16, 2023, 12:58 pm IST
SHARE ARTICLE
Anti Drug Cycle Rally in Ludhiana
Anti Drug Cycle Rally in Ludhiana

25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿਚ ਸ਼ਿਰਕਤ ਕਰਕੇ ਦਿਤਾ ਨਸ਼ਿਆਂ ਖਿਲਾਫ਼ ਸੁਨੇਹਾ

Anti-drug cycle rally: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿਤਾ। ਇਸ ਰੈਲੀ ਵਿਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ। ਰੈਲੀ ਵਿਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ। ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ।

  Anti Drug Cycle Rally in Ludhiana
Anti Drug Cycle Rally in Ludhiana

 ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿਚ ਅਹਿਮ ਜ਼ਰੀਆ ਸਾਬਤ ਹੋਵੇਗੀ। ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੈਲੀ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਤਫਾਕਵੱਸ ਇਹ ਰੈਲੀ ਦੇਸ਼ ਦੇ ਸਭ ਤੋਂ ਨੌਜਵਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਗਈ ਹੈ ਜਿਸ ਨੇ 19 ਸਾਲ ਦੀ ਉਮਰ ਵਿਚ ਜੀਵਨ ਵਤਨ ਦੇ ਲੇਖੇ ਲਾ ਦਿਤਾ।

Anti Drug Cycle Rally in LudhianaAnti Drug Cycle Rally in Ludhiana

ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ। ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੈ।
 

Anti Drug Cycle Rally in LudhianaAnti Drug Cycle Rally in Ludhiana

ਮੁੱਖ ਮੰਤਰੀ ਨੇ ਕਿਹਾ ਕਿ ਸਾਈਕਲ ਸਵਾਰ ਸਬੰਧਤ ਸਥਾਨਾਂ ਤੋਂ ਪਵਿੱਤਰ ਮਿੱਟੀ ਲੈ ਕੇ ਆਏ ਜਿਸ ਦੀ ਵਰਤੋਂ ਬੂਟੇ ਲਾਉਣ ਲਈ ਕੀਤੀ ਜਾਵੇਗੀ ਅਤੇ ਇਨ੍ਹਾਂ ਬੂਟਿਆਂ ਦੇ ਨਾਮ ਕ੍ਰਮਵਾਰ ਸਦਭਾਵਨਾ, ਵਚਨ, ਗਿਆਨ, ਏਕਤਾ ਅਤੇ ਉਮੀਦ ਵਜੋਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਇਸ ਸਮਾਗਮ ਦੀ ਡੂੰਘਾਈ ਅਤੇ ਮਨੋਰਥ ਨੂੰ ਵਧਾਉਂਦਾ ਹੈ ਜਿਸ ਦਾ ਇਕਮਾਤਰ ਉਦੇਸ਼ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਨਸ਼ਿਆਂ ਵਿਰੁੱਧ ਨੌਜਵਾਨ" ਸਿਰਫ਼ ਇੱਕ ਸਾਈਕਲ ਰੈਲੀ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਇਨਕਲਾਬੀ ਨਾਇਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਇਹ ਸ਼ਾਨਦਾਰ ਪਹਿਲ ਹੈ। 

(For more news apart from Anti Drug Cycle Rally in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement