Cycle Rally CM Mann: ਹਰੇਕ ਵਰਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ, ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ

By : GAGANDEEP

Published : Nov 16, 2023, 2:47 pm IST
Updated : Nov 16, 2023, 3:37 pm IST
SHARE ARTICLE
 CM Mann
CM Mann

Cycle Rally CM Mann: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ। 

Cycle Rally CM Mann Ludhiana: ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਲੱਗੇ ਹਨ। ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਇਕ ਦਿਨ ਸਫ਼ਲ ਹੋਣਗੇ। 

ਇਹ ਵੀ ਪੜ੍ਹੋ ; Barnala Road Accident: ਬਰਨਾਲਾ 'ਚ ਵਾਪਰਿਆ ਸੜਕ ਹਾਦਸਾ, ਟਿਊਸ਼ਨ ਤੋਂ ਵਾਪਸ ਆ ਰਹੇ 3 ਵਿਦਿਆਰਥੀਆਂ ਦੀ ਹੋਈ ਮੌਤ

ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਸਾਈਕਲਿੰਗ ਕਰਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਨਾਲ-ਨਾਲ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਤ ਕਰਨ ਦਾ ਵੀ ਉਪਰਾਲਾ ਕੀਤਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਇਸ ਉਪਰਾਲੇ ਨਾਲ ਲੋਕ ਸਾਈਕਲ ਚਲਾਉਣ ਵੱਲ ਹੋਰ ਉਤਸ਼ਾਹਿਤ ਹੋਣਗੇ।

ਇਹ ਵੀ ਪੜ੍ਹੋ ;ਐਪਲ ਲੈ ਕੇ ਆ ਰਿਹਾ ਹੈ ਇਕ ਕੈਮਰੇ ਵਾਲਾ ਸਭ ਤੋਂ ਸਸਤਾ ਆਈਫੋਨ! ਲੀਕ ਹੋਈ ਫੋਟੋ ਨੇ ਲੋਕਾਂ ਦੀਆਂ ਧੜਕਣਾਂ ਕੀਤੀਆਂ ਤੇਜ਼

ਇਸ ਨੇਕ ਉਪਰਾਲੇ ਦਾ ਸਮਰਥਨ ਕਰਦਿਆਂ ਅਸ਼ਵਨੀ ਬੱਸੀ ਸੁਨਾਮ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜਿਹੀ ਸਾਈਕਲ ਰੈਲੀ ਇਕ ਸਾਲ ਪਹਿਲਾਂ ਸੰਗਰੂਰ ਵਿਖੇ ਵੀ ਕੱਢੀ ਗਈ ਸੀ ਅਤੇ ਇਸ ਰੈਲੀ ਦੀ ਅਗਵਾਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਅੱਜ ਦੂਜੀ ਵਾਰ ਉਹ ਅਜਿਹੀ ਰੈਲੀ ਵਿਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਸੁਨਾਮ ਤੋਂ ਆਏ ਹਨ। ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ ਹਨ।  ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ੁਰੂ ਕਰਨ ਨਾਲ ਇੱਥੇ ਸਾਈਕਲ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ। 

ਵਿਸ਼ਾਲ ਆਹਲੂਵਾਲੀਆ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ।  ਇਸ ਉਪਰਾਲੇ ਦੀ ਸ਼ਲਾਘਾ ਕਰਿਦਆਂ ਜਸਮਨ ਬੰਬੇ ਸਾਈਕਲਜ਼ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ੇ ਦੇ ਕੋਹੜ ਤੋਂ ਮੁਕਤੀ ਦਿਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਹੁਣ ਲੋਕ ਵੀ ਇਸ ਵਿਚ ਪੂਰਾ ਸਹਿਯੋਗ ਕਰ ਰਹੇ ਹਨ। ਇਹ ਇੱਕ ਚੰਗੀ ਪਹਿਲ ਹੈ ਅਤੇ ਹੌਲੀ ਹੌਲੀ ਇਹ ਯਤਨ ਇਕ ਲਹਿਰ ਵਿੱਚ ਤਬਦੀਲ ਹੋਣਗੇ।

ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਉਹ ਹਾਲੇ ਸਕੂਲ ਵਿੱਚ ਹੀ ਪੜ੍ਹਦਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਈ ਅਜਿਹੇ ਬੱਚੇ ਵੀ ਦੇਖੇ ਹਨ ਜੋ ਛੋਟੀ ਉਮਰ ਵਿਚ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ। ਉਸ ਨੇ ਕਿਹਾ ਕਿ ਉਹ ਅਤੇ ਉਸ ਦੇ ਕਈ ਸਾਥੀ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਆਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement