Punjab Vigilance News : ਵਿਜੀਲੈਂਸ ਨੇ ਰੈਵੇਨਿਊ ਪਟਵਾਰੀ ਨੂੰ 91,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

By : GAGANDEEP

Published : Nov 16, 2023, 8:41 pm IST
Updated : Nov 16, 2023, 9:21 pm IST
SHARE ARTICLE
Mal Patwari arrested by vigilance on the charge of taking bribe of Rs. 91,000
Mal Patwari arrested by vigilance on the charge of taking bribe of Rs. 91,000

Vigilance : ਮੁਲਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੇ ਪੈਸੇ

Mal Patwari arrested by vigilance on the charge of taking bribe of Rs. 91,000: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Air India pilot Death: ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਪਾਇਲਟ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਇਹ ਵੀ ਪੜ੍ਹੋ: Sift Samra: ਪੈਰਾਮਾਊਂਟ ਕਰੀਅਰ ਕੋਸਟ ਵੱਲੋਂ ਨਿਸ਼ਾਨੇਬਾਜ਼ ਸਿਫ਼ਤ ਸਮਰਾ ਦਾ ਸਨਮਾਨ 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ 'ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ 'ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement