
'ਵਿਦਿਆਰਥੀਆਂ ਦੇ ਭਵਿੱਖ ਨੂੰ ਮੁਖ ਰੱਖਦੇ ਹੋਏ ਇਕ ਆਖਰੀ ਮੌਕਾ ਦਿੱਤਾ ਗਿਆ ਹੈ'
Mohali : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁਖ ਰੱਖਦੇ ਹੋਏ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ਤੇ ਚਾਲੂ ਕੀਤਾ ਜਾ ਰਿਹਾ ਹੈ।
ਇਸ ਆਨਲਾਈਨ ਪੋਰਟਲ 'ਚ ਸਕੂਲ ਪੱਧਰ 'ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤਕ ਦਾ ਸਮਾਂ ਦਿੱਤਾ ਗਿਆ ਹੈ।
ਆਨਲਾਈਨ ਰਜਿਸਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਦਾਰੀ ਸੰਬਧਿਤ ਸਕੂਲ ਜਾਂ ਮੁਲਾਜ਼ਮ ਦੀ ਹੋਵੇਗੀ ਕਿਉਂਕਿ ਅਜਿਹੇ ਵਿਦਿਆਰਥੀ ਨੂੰ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।
(For more news apart from Punjab School education board give advise to schools, stay tuned to Rozana Spokesman)