SGPC Delegation News : ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਦਾ ਵਫਦ ਰਾਜਪਾਲ ਨੂੰ ਮਿਲਿਆ

By : GAGANDEEP

Published : Nov 16, 2023, 7:12 pm IST
Updated : Nov 16, 2023, 7:25 pm IST
SHARE ARTICLE
SGPC Delegation News
SGPC Delegation News

SGPC Delegation News: ਪੈਨਡਰਾਈਵ ਜ਼ਰੀਏ ਗਵਰਨਰ ਨੂੰ ਸੌਂਪਿਆ ਸਾਰਾ ਡੇਟਾ

The delegation of the SGPC met the Governor regarding the release of the Bandi Singhs:  ਬਲਵੰਤ ਸਿੰਘ ਰਾਜੋਆਣਾ ਵੱਲੋਂ 20 ਦਿਨ ਦੇ ਅਲਟੀਮੇਟਮ ਤੋਂ ਦੋ ਦਿਨ ਬਾਅਦ ਹੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਤੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਛੇਤੀ ਰਿਹਾਅ ਕਰਨ ਦੀ ਮੰਗ ਕੀਤੀ। 

ਰਾਜ ਭਵਨ ਤੋਂ ਬਾਹਰ ਆ ਕੇ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਜਪਾਲ ਨੇ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੇਂਦਰੀ ਗ੍ਰਹਿ ਮੰਤਰੀ ਕੋਲ ਭੱਜਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੋਂ ਜਨਮ ਦਿਹਾੜੇ ਮੌਕੇ ਸਜਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਕਰਨ ਦਾ ਐਲਾਨ ਕੀਤਾ ਸੀ ਤੇ ਕੇਂਦਰ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਉਮਰ ਕੈਦ ਭੋਗ ਰਹੇ ਬੰਦੀਆਂ ਦੀ ਰਿਹਾਈ ਕੀਤੇ ਜਾ ਸਕਣ ਤੇ ਮੌਤ ਦੀ ਸਜ਼ਾ ਭੁਗਤ ਰਹੇ ਬੰਦੀਆਂ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕੀਤੇ ਜਾ ਸਕਣ ਦਾ ਹੁਕਮ ਜਾਰੀ ਕੀਤਾ ਸੀ ਪਰ ਅੱਜ ਤੱਕ ਅੱਠ ਵਿੱਚੋਂ ਕਿਸੇ ਬੰਦੀ ਸਿੰਘ ਨੂੰ ਰਿਹਾਅ ਨਹੀਂ ਕੀਤਾ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਗੁਰਦੀਪ ਸਿੰਘ ਖੇੜਾ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ, ਦਵਿੰਦਰਪਾਲ ਸਿੰਘ ਭੁਲਰ ਤੇ ਦੋ ਹੋਰ ਇਸ ਵਿੱਚ ਸ਼ਾਮਲ ਹਨ। ਜਦੋਂ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਣਾ ਹੈ ਤੇ ਇਸ ਲਈ ਸ਼੍ਰੋਮਣੀ ਕਮੇਟੀ ਉਪਰਾਲੇ ਕਰ ਰਹੀ ਹੈ। ਇੱਕ 11 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਇਨ੍ਹਾਂ ਵਿੱਚੋਂ ਤਿੰਨ ਮੈਂਬਰਾਂ ਦੇ ਸੁਰ ਵੱਖ ਹੋ ਗਏ ਤੇ ਅੱਠ ਮੈਂਬਰ ਉਪਰਾਲਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਮੁਹਿੰਮ ਤਹਿਤ 26 ਲੱਖ ਦਸਤਖਤ ਹੋਏ ਹਨ ਤੇ ਇਨ੍ਹਾਂ ਦਸਤਖਤਾਂ ਵਾਲਾ ਮੰਗ ਪੱਤਰ ਰਾਸ਼ਟਰੀ ਦੇ ਨਾਮ ਰਾਜਪਾਲ ਨੂੰ ਸੌਂਪਿਆ ਸੌਂਪਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ ਨਾਲ ਕੀਤੀ ਗਈ ਕਥਿਤ ਛੇੜਛਾੜ ਦਾ ਮੁੱਦਾ ਵੀ ਰਾਜਪਾਲ ਕੋਲ ਚੁੱਕਿਆ ਗਿਆ। ਵਫਦ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਵੀ ਸ਼ਾਮਲ ਸਨ।

ਸੁਰਜੀਤ ਸਿੰਘ ਸੱਤੀ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement