
Moga News: ਦਾਦੇ ਦੀ ਲਾਇਸੈਂਸੀ ਰਿਵਾਲਵਰ 'ਚੋਂ ਚੱਲੀ ਗੋਲ਼ੀ
10-year-old girl died due to Firing Moga News: ਮੋਗਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲੰਡੇ ਕੇ 'ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦਾਦੇ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਦੀ ਪਹਿਚਾਣ ਮਨਰੀਤ ਕੌਰ ਵਜੋਂ ਹੋਈ ਹੈ ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ। ਪੁਲਿਸ ਵੱਲੋਂ ਜਾਂਚ ਜਾਰੀ ਹੈ।
ਜਾਣਕਾਰੀ ਅਨੁਸਾਰ ਸਵੇਰੇ ਮਨਰੀਤ ਕੌਰ ਨੇ ਅਲਮਾਰੀ ਵਿਚੋਂ ਰਿਵਾਲਵਰ ਕੱਢ ਲਿਆ ਅਤੇ ਖੇਡਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਜੋ ਉਸ ਦੇ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਮਨਰੀਤ ਕੌਰ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਕੇ ਜਦੋਂ ਬੱਚੀ ਮਨਰੀਤ ਕੌਰ ਆਪਣੇ ਕੱਪੜੇ ਲੈਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾਂ ਬੱਚੀ ਮਨਰੀਤ ਕੌਰ ਦੀ ਆਪਣੇ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ।