
Bathinda PRTC Bus Accident : ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ
Bathinda PRTC Bus Accident News: ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸੰਗਤ ਮੰਡੀ ਅਧੀਨ ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਇਕ ਪੀ.ਆਰ.ਟੀ.ਸੀ. ਹਾਦਸੇ ਦਾ ਸ਼ਿਕਾਰ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਸਵੇਰੇ ਇਕ ਖੜੇ ਘੋੜੇ ਟਰਾਲੇ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਤਾਂ ਸੰਘਣੀ ਧੁੰਦ ਹੋਣ ਕਾਰਨ ਜਦ ਇਹ ਬੱਸ ਪਿੰਡ ਕੁਟੀ ਕਿਸ਼ਨਪੁਰਾ ਕੋਲ ਪਹੁੰਚੀ ਤਾਂ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਦਾ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਸਵਾਰੀਆਂ ਨੂੰ ਮੰਡੀ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਛੇ ਸੱਤ ਸਵਾਰੀਆਂ ਦੇ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸੀ ਜਾ ਰਹੀ ਹੈ।