Amrita Warring News: ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ, ਮੰਗਿਆ 24 ਘੰਟਿਆਂ 'ਚ ਜਵਾਬ
Published : Nov 16, 2024, 2:03 pm IST
Updated : Nov 16, 2024, 2:03 pm IST
SHARE ARTICLE
EC Issues Notice Amrita Warring news in punjabi
EC Issues Notice Amrita Warring news in punjabi

Amrita Warring News: ਮਾਮਲਾ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ।

EC Issues Notice Amrita Warring: ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ। ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਹੈ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ  ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਕਾਂਗਰਸ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement