Pakistan ’ਚ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਦੇ ਮੁੱਦੇ ’ਤੇ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
Published : Nov 16, 2025, 2:13 pm IST
Updated : Nov 16, 2025, 2:13 pm IST
SHARE ARTICLE
Health Minister Balbir Singh spoke on the issue of Sarabjit Kaur getting married in Pakistan
Health Minister Balbir Singh spoke on the issue of Sarabjit Kaur getting married in Pakistan

ਕਿਹਾ : ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਸਬੰਧੀ ਸਥਿਤੀ ਕਰੇ ਸਪੱਸ਼ਟ

ਨਾਭਾ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਨਾਭਾ ਵਿਖੇ ਪਹੁੰਚੇ, ਜਿੱਥੇ ਉਹ ਪਾਕਿਸਤਾਨ ਗਈ ਸਰਬਜੀਤ ਕੌਰ ਵੱਲੋਂ ਨਿਕਾਹ ਕਰਵਾਉਣ ਦੇ ਮੁੱਦੇ ’ਤੇ ਬੋਲੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤਰ੍ਹਾਂ ਦਾ ਇਕ ਮਾਮਲਾ ਪਹਿਲਾਂ ਵੀ ਸਾਹਮਣੇ ਆਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ’ਤੇ ਇਨਕੁਆਰੀ ਨਾ ਕਰਵਾਉਣ ਦੇ ਚੁੱਕੇ ਸਵਾਲ ’ਤੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ  ਪਹਿਲਾਂ ਐਸ.ਜੀ.ਪੀ.ਸੀ. ਇਹ ਦੱਸੇ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਕੀ ਬਣਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਸਰਕਾਰ ਧਾਰਮਿਕ ਮਸਲੇ ’ਚ ਕੋਈ ਦਖਲਅੰਦਾਜ਼ੀ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਵਾਲੇ ਅੱਗੋਂ ਕਹਿ ਦਿੰਦੇ ਹਨ ਕਿ ਸਰਕਾਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਨਸੀਹਤ ਦਿੱਤੀ ਕਿ ਉਹ ਪਹਿਲਾਂ ਪੰਜਾਬ ਸਰਕਾਰ ਨੂੰ ਇਹ ਲਿਖ ਕੇ ਭੇਜਿਆ ਕਰਨ ਕਿ ਇਨਕੁਆਰੀ ਕਿਸ ਚੀਜ਼ ਦੀ ਕਰਵਾਉਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਘਟਨਾ ਵਾਪਰ ਜਾਂਦੀ ਹੈ ਤਾਂ ਸ਼੍ਰੋਮਣੀ ਕਮੇਟੀ ਵਾਲੇ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਉਣ ਲੱਗ ਜਾਂਦੇ ਹਨ, ਜੋ ਕਿ ਸ਼੍ਰੋਮਣੀ ਕਮੇਟੀ ਲਈ ਬਹੁਤ ਮਾੜੀ ਗੱਲ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement