ਵੀਡੀਓ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ, ਸਕੂਲ ਖ਼ਿਲਾਫ਼ ਕਾਰਵਾਈ ਦੀ ਕੀਤੀ ਜਾ ਰਹੀ ਮੰਗ
Patiala School Giddha Video Viral : ਸ਼੍ਰੀਨਗਰ ਵਿਚ ਸ਼ਹੀਦੀ ਸਮਾਗਮ ਦੌਰਾਨ ਭੰਗੜਾ ਪਾਏ ਜਾਣ ਤੋਂ ਬਾਅਦ ਇਕ ਵਾਰ ਫਿਰ ਸ਼ਹੀਦੀ ਸਮਾਗਮ ਦੌਰਾਨ ਨਾਚ ਗਾਣਾ ਵਜਾਇਆ ਗਿਆ। ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਦੱਸ ਦੇਈਏ ਕਿ ਹੁਣ ਪਟਿਆਲਾ ਦੇ ਨਿੱਜੀ ਸਕੂਲ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ,ਜਿਸ ਵਿਚ ਸਕੂਲੀ ਵਿਦਿਆਰਥਣਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੌਰਾਨ ਗਿੱਧਾ ਪਾਇਆ। ਸ਼ਹੀਦੀ ਸਮਾਗਮ ਦੌਰਾਨ ਵਜਾਏ ਗਏ ਨਾਚ ਗਾਣੇ 'ਤੇ ਸਿੱਖ ਜਥੇਬੰਦੀਆਂ ਨੇ ਕਰੜਾ ਇਤਰਾਜ਼ ਜਤਾਇਆ ਹੈ।
ਵਿਦਿਆਰਥਣਾਂ ਵਲੋਂ ਪਾਏ ਗਏ ਗਿੱਧੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਿੱਖ ਜਥੇਬੰਦੀਆਂ ਨੇ ਸਕੂਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
