
ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰ ਪਿੰਡ ਵਿਚ 550 ਪੌਦੇ ਲਗਾਉਣ...
ਲੁਧਿਆਣਾ (ਸਸਸ) : ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰ ਪਿੰਡ ਵਿਚ 550 ਪੌਦੇ ਲਗਾਉਣ ਦਾ ਐਲਾਨ ਕੀਤਾ ਗਿਆ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਦੇ ਲਈ ਲੁਧਿਆਣਾ ਵਿਚ ਬਕਾਇਦਾ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਪੌਦੇ ਲਗਾਉਣ ਦੇ ਲਈ ਉਚਿਤ ਜਗ੍ਹਾ ਅਤੇ ਸੰਭਾਲ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜ਼ਿੰਮੇਵਾਰੀ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਡਿਵੀਜ਼ਨਲ ਵਣ ਅਧਿਕਾਰੀ ਨੂੰ ਸੌਂਪੀ ਗਈ ਹੈ।
Tree Plantationਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਵਿਚ ਸਾਰੇ ਐਸ.ਡੀ.ਐਮ. ਸਹਾਇਕ ਆਬਕਾਰੀ ਅਤੇ ਟੈਕਸ ਅਧਿਕਾਰੀ-2 ਲੁਧਿਆਣਾ, ਕੁਲੈਕਟਰ, ਨਗਰ ਸੁਧਾਰ ਟਰੱਸਟ ਲੁਧਿਆਣਾ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ 941 ਪਿੰਡਾਂ ਦੇ ਲਈ ਇਕ-ਇਕ ਨੋਡਲ ਅਧਿਕਾਰੀ ਤੈਨਾਤ ਕੀਤਾ ਗਿਆ ਹੈ। ਮੀਟਿੰਗ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
Tree Plantationਡੀ.ਸੀ. ਨੇ ਦੱਸਿਆ ਕਿ ਇਸ ਕੰਮ ਨੂੰ ਗੁਰੂ ਨਾਨਕ ਦੇਵ ਜੀ ਦੇ ਅਗਲੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੂਰਾ ਕੀਤਾ ਜਾਣਾ ਹੈ। ਹਰ ਕੰਮ ਪੜਾਅ ਦਰ ਪੜਾਅ ਸਮੇਂ ਮੁਤਾਬਕ ਹੋਵੇਗਾ। ਇਸ ਲਹਿਰ ਨਾਲ ਆਮ ਲੋਕਾਂ ਨੂੰ ਜੋੜਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਵੱਖ ਪੇਜ ਬਣਾ ਕੇ ਲੋਕਾਂ ਨੂੰ ਪੌਦਿਆਂ ਦੇ ਨਾਲ ਸੈਲਫ਼ੀਆਂ ਭੇਜਣ ਦੇ ਲਈ ਉਤਸ਼ਾਹਿਤ ਕੀਤਾ ਜਾਵੇਗਾ, ਜਿਹੜੇ ਪਿੰਡ ਪੌਦਿਆਂ ਦੇ ਪਾਲਣ-ਪੋਸ਼ਣ ਅਤੇ ਦੇਖਭਾਲ ਵਿਚ ਪਹਿਲੇ 10 ਸਥਾਨਾਂ ‘ਤੇ ਆਉਣਗੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।