
ਅੰਮ੍ਰਿਤਸਰ ਦੇ ਬਿਆਸ ਵਿਚ ਇਕ ਨਿੱਜੀ ਸਕੂਲ ਵਿਚ ਪੜ੍ਹਦੀ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।
ਬਿਆਸ: ਅੰਮ੍ਰਿਤਸਰ ਦੇ ਬਿਆਸ ਵਿਚ ਇਕ ਨਿੱਜੀ ਸਕੂਲ ਵਿਚ ਪੜ੍ਹਦੀ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ 14 ਸਾਲ ਦੇ ਵਿਦਿਆਰਥੀ ਨੇ ਜ਼ਬਰ-ਜਨਾਹ ਕੀਤਾ ਹੈ। ਇਸ ਘਟਨਾ ਬਾਰੇ ਪਤਾ ਚੱਲਦਿਆਂ ਹੀ ਸਕੂਲ ਕੰਪਲੈਕਸ ਵਿਚ ਹਾਹਾਕਾਰ ਮਚ ਗਈ। ਜਿਸ ਤੋਂ ਬਾਅਦ ਪੀੜਤ ਬੱਚੀ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ।
File Photo
ਪੀੜਤ ਪਰਿਵਾਰ ਨੇ ਬਿਆਸ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਬਿਆਸ ਸਥਿਤ ਇੱਕ ਨਿੱਜੀ ਸਕੂਲ ਵਿਚ ਦੂਜੀ ਜਮਾਤ ਵਿਚ ਪੜ੍ਹਦੀ ਹੈ। ਉਹ ਸ਼ੁੱਕਰਵਾਰ ਸਵੇਰੇ ਆਪਣੀ ਬੇਟੀ ਨੂੰ ਸਕੂਲ ਛੱਡ ਕੇ ਆਏ ਸਨ। ਜਿਸ ਤੋਂ ਬਾਅਦ ਦੋ ਵਜੇ ਉਨ੍ਹਾਂ ਨੂੰ ਸਕੂਲ ਮੈਨੇਜਮੈਂਟ ਨੇ ਫੋਨ ‘ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੇਟੀ ਸਕੂਲ ਵਿਚ ਰੋ ਰਹੀ ਹੈ।
File Photo
ਜਦੋਂ ਲੜਕੀ ਦੇ ਮਾਪੇ ਸਕੂਲ ਪਹੁੰਚੇ ਤਾਂ ਉਸ ਨੇ ਦੱਸਿਆ ਕਿ ਸਕੂਲ ਵਿਚ ਹੀ ਪੜ੍ਹਦੇ 14 ਸਾਲ ਦੇ ਮੁੰਡੇ ਨੇ ਉਸ ਨਾਲ ਬਦਤਮੀਜ਼ੀ ਕੀਤੀ ਹੈ। ਉਹ ਬੇਟੀ ਨੂੰ ਘਰ ਲੈ ਆਏ ਅਤੇ ਕੁਝ ਦੇਰ ਬਾਅਦ ਬੱਚੀ ਨੇ ਮਾਂ ਨੂੰ ਉਸ ਨਾਲ ਹੋਈ ਜ਼ਬਰ ਜਨਾਹ ਦੀ ਘਟਨਾ ਬਾਰੇ ਦੱਸ ਦਿੱਤਾ। ਇਸ ਪਿੱਛੋਂ ਉਨ੍ਹਾਂ ਨੇ ਸਕੂਲ ਮੈਨੇਜਮੈਂਟ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।
Delhi-Amritsar Highway
ਪੁਲਿਸ ਨੇ ਜ਼ਬਰ ਜਨਾਹ ਦੀ ਪੁਸ਼ਟੀ ਹੋਣ ਪਿੱਛੋਂ ਵਿਦਿਆਰਥੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥੀ ਨੂੰ ਗਿ੍ਫ਼ਤਾਰ ਕਰ ਲਿਆ ਹੈ।ਇਸ ਦੇ ਨਾਲ ਹੀ ਅੱਜ ਬਿਆਸ ਵਿਚ ਸਕੂਲ ਤੋਂ ਬਾਹਰ ਪਰਿਵਾਰ ਅਤੇ ਸਮਾਜਕ ਸੰਸਥਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸਕੂਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
File Photo
ਇਸ ਦੇ ਨਾਲ ਹੀ ਅੱਜ ਬਿਆਸ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।