ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਲਈ ਤਿਆਰ ਕਰਵਾ ਰਹੀ 6 ਕੁਇੰਟਲ ਦੇ ਕਰੀਬ ਲੱਡੂ
Published : Dec 16, 2020, 5:09 pm IST
Updated : Dec 16, 2020, 5:12 pm IST
SHARE ARTICLE
laddu
laddu

ਕੁਝ ਸਿਆਸੀ ਪਾਰਟੀਆਂ ਕਿਸਾਨਾਂ ਦੀਆ ਜ਼ਰੂਰਤਾਂ ਪੂਰੀ ਕਰਨ ਲਈ ਅੱਗੇ ਆਈਆਂ ਹਨ।

ਲੁਧਿਆਣਾ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਵਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਜਾਰੀ ਹੈ।  ਇਸ ਵਿਚਕਾਰ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਵਰਗਾਂ ਵੱਲੋਂ ਕਿਸਾਨਾਂ ਦੇ ਧਰਨੇ ਦੇ ਲਈ ਜ਼ਰੂਰਤ ਦੀਆਂ ਵਸਤਾਂ ਭੇਜੀਆਂ ਜਾ ਰਹੀਆਂ ਹਨ। ਪਰ ਇਸ ਦੌਰਾਨ ਕੁਝ ਸਿਆਸੀ ਪਾਰਟੀਆਂ ਕਿਸਾਨਾਂ ਦੀਆ ਜ਼ਰੂਰਤਾਂ ਪੂਰੀ ਕਰਨ ਲਈ ਅੱਗੇ ਆਈਆਂ ਹਨ। 

farmer

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ  6 ਕੁਇੰਟਲ ਦੇ ਕਰੀਬ ਲੱਡੂ ਬਣਾਏ ਜਾ ਰਹੇ ਹਨ ਜੋ ਕਿਸਾਨਾਂ ਦੇ ਧਰਨੇ ਤੇ ਭੇਜੇ ਜਾਣਗੇ। ਇਹ ਲੱਡੂ ਕਿਸਾਨਾਂ ਦੀ ਜਿੱਤ ਦਾ ਪ੍ਰਤੀਕ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਕਿਹਾ, "ਕਿਸਾਨਾਂ ਦੀ ਜਿੱਤ ਤੇ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਤੋਂ ਪੂਰੀ ਤਰ੍ਹਾਂ ਘਬਰਾਈ ਹੋਈ ਹੈ।" 

Shiromani Akali Dal

ਉਨ੍ਹਾਂ ਨੂੰ ਹੁਣ ਕਿਸਾਨਾਂ ਦੀ ਗੱਲ ਮੰਨਣੀ ਹੀ ਪਵੇਗੀ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਲੱਡੂ ਤਿਆਰ ਕਰਵਾ ਕੇ ਦਿੱਲੀ ਭੇਜੀ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਤੇ ਦੇਸ਼ ਦੇ ਲੋਕਾਂ ਦਾ ਸਮਰਥਨ ਵੇਖ ਕੇ ਸਰਕਾਰ ਨੂੰ ਝੁੱਕ ਕੇ ਇਹ ਕਾਨੂੰਨ ਰੱਦ ਕਰਨੇ ਪੈਣਗੇ ਕਿਉਂਕਿ ਕਿਸਾਨ ਆਪਣੇ ਇਰਾਦੇ ਦ੍ਰਿੜ ਕਰ ਚੁੱਕੇ ਹਨ।

Sweet
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement