
ਬਲਬੀਰ ਸਿੱਧੂ ਨੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਦਿਤੀ ਹਰੀ ਝੰਡੀ
ਚੰਡੀਗੜ੍ਹ, 15 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਸਿਹਤ ਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਤੀ ਗਈ। ਬਲਬੀਰ ਸਿੱਧੂ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫ਼ਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖ਼ਮ ਵਾਲੇ ਸ਼ਹਿਰੀ/ਅਰਧ ਸ਼ਹਿਰੀ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸ ਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਉਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।
ਕੋਰੋਨਾ ਦੇ ਖ਼ਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿਤਾ ਜਾਵੇਗਾ ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ, ਸਟੇਟ ਨੋਡਲ ਅਫ਼ਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
2albir Sidhu flags off ੪ L54 Vans under Mission 6ateh