ਧਰਮਸੋਤ ਨੇ ਹਰੀਕੇ ਝੀਲ ਅਤੇ ਜੰਗਲੀ ਜੀਵ ਸੈਂਚਰੀ ਹਰੀਕੇ ਦਾ ਕੀਤਾ ਦੌਰਾ
Published : Dec 16, 2020, 1:04 am IST
Updated : Dec 16, 2020, 1:04 am IST
SHARE ARTICLE
image
image

ਧਰਮਸੋਤ ਨੇ ਹਰੀਕੇ ਝੀਲ ਅਤੇ ਜੰਗਲੀ ਜੀਵ ਸੈਂਚਰੀ ਹਰੀਕੇ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, ਤਰਨਤਾਰਨ, ਹਰੀਕੇ ਪੱਤਣ, 15 ਦਸੰਬਰ (ਗੁਰਬਚਨ ਸਿੰਘ ਸੋਨੂੰ, ਅਜੀਤ ਘਰਿਆਲਾ/ਬਲਦੇਵ ਸੰਧੂ/ਗਗਨਦੀਪ/ਪ੍ਰਦੀਪ): ਹਰੀਕੇ ਜੰਗਲੀ ਜੀਵ ਸੈਂਚਰੀ ਵਿਖੇ ਹੁਣ ਮੁੜ ਤੋਂ ਸੈਲਾਨੀ ਦੌਰਾ ਕਰ ਸਕਦੇ ਹਨ। ਇਹ ਜਾਣਕਾਰੀ ਪੰਜਾਬ ਦੇ ਜੰਗਲਾਤ, ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਰੀਕੇ ਪਤਨ ਵਿਖੇ ਸਥਿਤ ਹਰੀਕੇ ਜੰਗਲੀ ਜੀਵ ਸੈਂਚਰੀ ਦਾ ਦੌਰਾ ਕਰਨ ਦੌਰਾਨ ਦਿਤੀ। ਇਸ ਦੌਰਾਨ ਉਨ੍ਹਾਂ ਨੇ ਨੇਚਰ ਫ਼ੋਟੋਗ੍ਰਾਫਰ ਹਰਪ੍ਰੀਤ ਸੰਧੂ ਵਲੋਂ ਤਿਆਰ ਕੀਤੇ ਹਰੀਕੇ ਵੈਟਲੈਂਡ ਦੀ ਕੁਦਰਤੀ ਦਿੱਖ ਨੂੰ ਦਰਸਾਉਂਦੇ ਪੋਰਟਰੇਟ ਵੀ ਲਾਂਚ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਦਸਿਆ ਕਿ ਹਰੀਕੇ ਜੰਗਲੀ ਜੀਵ ਸੈਂਚਰੀ ਨੂੰ ਮੁੜ ਤੋਂ ਸੈਲਾਨੀਆਂ ਲਈ ਖੋਲ੍ਹ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਕੋਵਿਡ 19 ਦੌਰਾਨ ਇਹਤਿਆਤ ਦੇ ਤੌਰ 'ਤੇ ਸੈਂਚਰੀ ਨੂੰ ਸੈਲਾਨੀਆਂ ਲਈ ਬੰਦ ਕਰ ਦਿਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਰੀਕੇ ਜੰਗਲੀ ਜੀਵ ਸੈਂਚਰੀ ਸ਼ੁਰੂ ਤੋਂ ਹੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਤਾਂ ਰਹੀ ਹੈ ਇਸ ਨਾਲ ਹੀ ਪ੍ਰਵਾਸੀ ਪੰਛੀਆਂ ਲਈ ਵੀ ਰਹਿਣ ਬਸੇਰਾ ਬਣੀ ਹੋਈ ਹੈ। ਉਨ੍ਹਾਂ ਦਸਿਆ ਕਿ ਹਰ ਸਾਲ ਇਥੇ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਛੀ ਦੂਜੇ ਦੇਸ਼ਾਂ ਤੋਂ ਆਉਂਦੇ ਹਨ ਅਤੇ ਹੁਣ ਤਕ ਕਰੀਬ 50 ਹਜ਼ਾਰ ਤੋਂ ਵੱਧ ਪ੍ਰਵਾਸੀ ਪੰਛੀ ਇਥੇ ਰਹਿ ਰਹੇ ਹਨ ਅਤੇ ਜਨਵਰੀ ਤਕ ਇਹ ਗਿਣਤੀ ਲੱਖ ਤੋਂ ਵੀ ਉਪਰ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੈਂਚਰੀ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਯਤਨ ਕਰ ਰਹੀ ਹੈ, ਇਸ ਸਬੰਧੀ ਐਸਟੀਮੈਟ ਤਿਆਰ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਨਿਰਦੇਸ਼ ਦੇ ਦਿਤੇ ਗਏ ਹਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਬੇੜੀ ਵਿਚ ਸਵਾਰ ਹੋ ਕੇ ਹਰੀਕੇ ਝੀਲ ਦਾ ਵੀ ਦੌਰਾ ਕੀਤਾ ਅਤੇ ਝੀਲ ਤੇ ਪ੍ਰਵਾਸੀ ਪੰਛੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਫੋਟੋ ਫਾਈਲ: 15 ਐੱਫਜੈੱਡਆਰ 0੬

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲ੍ਹਿਆ

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement