
ਕਿਸਾਨੀ ਸੰਘਰਸ਼ ਦੇ ਚਲਦਿਆਂ ਅੱਜ ਫਿਰ ਹੋਵੇਗੀ ਕੇਂਦਰੀ ਕੈਬਨਿਟ ਦੀ ਬੈਠਕ
ਨਵੀਂ ਦਿੱਲੀ, 15 ਦਸੰਬਰ : ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਸੰਘਰਸ਼ ਮੰਗਲਵਾਰ ਨੂੰ 20ਵੇਂ ਦਿਨ ਵੀ ਜਾਰੀ ਹੈ। ਇਸ ਦੇ ਚਲਦਿਆਂ ਅੱਜ ਕੇਂਦਰੀ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਬੁਧਵਾਰ ਸਵੇਰੇ 11.30 ਵਜੇ ਹੋਵੇਗੀ। ਵੀਡੀਉ ਕਾਨਫ਼ਰੰਸ ਜ਼ਰੀਏ ਹੋਣ ਵਾਲੀ ਇਸ ਬੈਠਕ ਵਿਚ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ 19 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਸਰਕਾਰ ਤਿਆਰ ਨਹੀਂ। ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵਲੋਂ ਇਹਨਾਂ ਕਾਨੂੰਨਾਂ ਵਿਚ ਸੋਧ ਕਰਨ ਦਾ ਪ੍ਰਸਤਾਵ ਦਿਤਾ ਗਿਆ ਹੈ। ਦਿਨ ਪ੍ਰਤੀ ਦਿਨ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਸਮਰਥਕਾਂ ਦੀ ਗਿਣਤੀ ਵਧ ਰਹੀ ਹੈ। ਇਸ ਨਾਲ ਹੀ ਸਰਹੱਦਾਂ 'ਤੇ ਭਾਰੀ ਗਿਣਤੀ ਵਿਚ ਫੋਰਸ ਵੀ ਤੈਨਾਤ ਕੀਤੀ ਜਾ ਰਹੀ ਹੈ। (ਏਜੰਸੀ)
image