ਭਾਜਪਾ ਆਗੂ ਨੇ ਕਿਸਾਨਾਂ ਦੇ ਹੱਕ 'ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Published : Dec 16, 2020, 4:49 pm IST
Updated : Dec 16, 2020, 4:50 pm IST
SHARE ARTICLE
farmer
farmer

ਕਰਦਿਆਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ ‘ਤੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਧਰਨਾ ਲਾਈ ਬੈਠੇ ਹਨ

ਫਰੀਦਕੋਟ, ਗੁਰਪ੍ਰੀਤ ਸਿੰਘ ਔਲਖ :ਫ਼ਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਲਖਵਿੰਦਰ ਲੱਖਾ ਭਾਊ ਨੇ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਬੀਜੇਪੀ ਦੀ ਸਰਕਾਰ ਵੱਲੋਂ ਕਿਸਾਨਾਂ ‘ਤੇ ਥੋਪੇ ਗਏ ਕਾਲੇ ਕਨੂੰਨ ਦੇ ਕਾਰਨ ਮਨ ਨੂੰ ਬਹੁਤ ਠੇਸ ਲੱਗੀ ਹੈ, ਜਿਸ ਕਰਕੇ ਇਹ ਕਦਮ ਚੁੱਕਣਾ ਪਿਆ।  

photophotoਲਖਵਿੰਦਰ ਲੱਖਾ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰ ‘ਤੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਧਰਨਾ ਲਾਈ ਬੈਠੇ ਹਨ , ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਦੀ ਗੱਲ ਸੁਣਨ ਵੀ ਨਹੀਂ ਤਿਆਰ ਹੈ , ਸਰਕਾਰ ਦੇ ਅਜਿਹੇ ਰਵੱਈਏ ਤੋਂ ਤੰਗ ਆ ਕੇ ਮੈਂ ਪਾਰਟੀ ਦੇ ਸਾਰੇ ਜ਼ਿੰਮੇਵਾਰ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਦਿਆਂ ਕਿਸਾਨਾਂ ਦੀਆਂ ਮੰਗਾਂ ਦੀ ਹਿਮਾਇਤ ਕਰਦਾ ਹਾਂ।   ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਸਰਕਾਰ ਨਹੀਂ ਇਹ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ,ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ ਅਤੇ ਕਾਰਪੋਰੇਟ ਪੱਖੀ ਹਨ।  

Amit and modiAmit and modiਲੱਖਾ ਨੇ ਕਿਹਾ ਕਿ ਆਰਥਿਕ ਭਾਰਤੀ ਜਨਤਾ ਪਾਰਟੀ ਹੁਣ ਲੋਕਾਂ ਦੇ ਅਸਲ ਮਸਲਿਆਂ ਦੀ ਗੱਲ ਨਹੀਂ ਕਰਦੀ ਸਗੋਂ ਅੰਬਾਨੀਆਂ ਅਡਾਨੀਆਂ ਦਾ ਪੱਖ ਪੂਰ ਰਹੀ ਹੈ, ਦੇਸ਼ ਦਾ ਅੰਨਦਾਤਾ ਅੱਤ ਦੀ ਠੰਡ ਵਿਚ ਧਰਨੇ ਲਾ ਰਿਹਾ ਹੈ ,ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪ੍ਰਵਾਨ ਕਰ ਲੈਣਾ ਚਾਹੀਦਾ ਹੈ  ਲੱਖਾਂ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਅਤੇ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਬਿੱਲਾਂ ਦਾ ਵਿਰੋਧ ਕਰਦਾ ਹੋਇਆ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਕਿਸਾਨਾਂ ਦੇ ਮਸਲੇ ਦਾ ਤੁਰੰਤ ਹੱਲ ਕੱਢਿਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement