
ਕੇਂਦਰ ਸਰਕਾਰ ਵਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ
ਚੰਡੀਗੜ੍ਹ, 15 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਭਾਰਤ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਮ ਹੇਠ ਪਾਸ ਕੀਤੇ ਗਏ ਤਿੰਨ ਨਵੇਂ ਕਾਨੂੰਨ ਦੇਸ਼ ਵਿਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ। ਉਕਤ ਪ੍ਰਗਟਾਵਾ ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਕੀਤਾ ਗਿਆ। ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿਚ ਦੇਸ਼ ਆਤਮ-ਨਿਰਭਰ ਬਣਿਆ ਸੀ ਅਤੇ ਇਸ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੁਣ ਦੇਸ਼ ਵਿਚੋਂ ਭੁੱਖਮਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਬਹੁਤ ਘਟ ਗਈ ਹੈ ਤਾਂ ਭਾਰਤ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਮ ਹੇਠ ਨਵੇਂ ਪਾਸ ਕੀਤੇ ਬਿਲਾਂ ਨਾਲ ਦੇਸ਼ ਵਿਚ ਭੁੱਖਮਰੀ ਮੁੜ ਪੈਰ ਪਸਾਰ ਲਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਦੇਸ਼ ਵਿਚ ਲਾਗੂ ਤਾਲਾਬੰਦੀ ਦੌਰਾਨ ਜਦੋਂ ਸਾਰੇ ਉਦਯੋਗਿਕ ਸੈਕਟਰ ਘਾਟੇ ਵਿਚ ਚਲੇ ਗਏ ਸਨ ਤਾਂimage ਖੇਤੀ ਸੈਕਟਰ ਨੇ ਹੀ ਦੇਸ਼ ਦੀ ਜੀ.ਡੀ.ਪੀ. ਨੂੰ ਜ਼ਮੀਨ 'ਤੇ ਡਿੱਗਣ ਤੋਂ ਬਚਾ ਕੇ ਰਖਿਆ।