ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦਾ ਘੇਰਿਆ ਦਫ਼ਤਰ
Published : Dec 16, 2020, 2:57 pm IST
Updated : Dec 16, 2020, 2:58 pm IST
SHARE ARTICLE
Contract workers
Contract workers

ਪਾਵਰਕਾਮ ,ਸੀਵਰੇਜ ਬੋਰਡ,108 ਐਂਬੂਲੈਂਸ ਦੇ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀਡ਼ਤ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਕਰਵਾਉਣ ਦੀ ਕੀਤੀ ਮੰਗ

 ਮੁਹਾਲੀ:  ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ,ਪੰਜਾਬ  ਵਾਟਰ ਸਪਲਾਈ ਅਤੇ  ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ:23, 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ  , ਵੱਲੋਂ ਸਾਂਝੇ ਤੌਰ ਤੇ ਕਿਰਤ ਕਮਿਸ਼ਨਰ ਪੰਜਾਬ ਦਫ਼ਤਰ ਮੋਹਾਲੀ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਦੂਸਰੇ ਦਿਨ ਵਿਚ ਜਾਰੀ ਹੋ ਗਿਆ ।ਧਰਨੇ ਵਿੱਚ ਸੀ.ਐੱਚ.ਬੀ  ਵਾਟਰ ਸਪਲਾਈ ਸੀਵਰੇਜ ਬੋਰਡ, 108 ਐੱਬੂਲੈਂਸ, ਹੈਲਥ ਕਾਰਪੋਰੇਸ਼ਨ ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਸਮੇਤ  ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ।

photoContract workers

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ,ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਗੁਰੀ ,ਲਖਵੀਰ ਸਿੰਘ ਕਟਾਰੀਆ ਸੂਬਾ ਮੀਤ ਪ੍ਰਧਾਨ ਰਜੇਸ਼ ਕੁਮਾਰ  ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ  ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਠੇਕਾ ਕਾਮਿਆਂ ਦੀਆਂ ਛਾਂਟੀਆਂ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਕਰਨ ਸੰਬੰਧੀ  ਲਿਖਤੀ ਫੈਸਲੇ ਹੋਏ । ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਲਾਗੂ ਨਹੀਂ ਕਰ ਰਹੀ । ਅੱਜ ਦੇ ਧਰਨੇ ਵਿਚ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਠੇਕੇਦਾਰਾਂ ਕੰਪਨੀਆਂ ਅਤੇ ਸੁਸਾਇਟੀਆਂ ਵਲੋਂ ਕੀਤੀ ਜਾ ਰਹੀ ਲੁੱਟ ਕੀਤੀ ਜਾ ਰਹੀ ਹੈ ।

photoContract workers

ਵਾਟਰ ਸਪਲਾਈ ਅਤੇ ਸੀਵਰੇਜ ਸਕੀਮਾਂ ਉੱਪਰ ਕੱਚੇ ਕਾਮੇ 15 -20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਪਰ ਕਿਰਤ ਵਿਭਾਗ ਵਲੋਂ ਸਾਡੇ ਤੇ ਅੱਜ ਤੱਕ ਇੱਕ ਵੀ ਕਾਨੂੰਨ ਲਾਗੂ ਨਹੀਂ ਕੀਤਾ ਗਿਆ ਉਨਾਂ ਕਿਹਾ ਕਿ  ਠੇਕੇਦਾਰਾਂ ਨੂੰ ਵਿਭਾਗ ਵਿਚ ਬਾਹਰ ਕਰਕੇ ਸਿੱਧਾ ਵਿਭਾਗ ਅੰਦਰ ਭਰਤੀ ਕੀਤਾ ਜਾਵੇ । 108 ਐਂਬੂਲੈਂਸ ਯੂਨੀਅਨ ਸੀਵਰੇਜ ਬੋਰਡ ਕਾਮਿਆਂ ਵੱਲੋਂ ਵੀ ਵੱਡੀ ਪੱਧਰ ਤੇ ਸ਼ਮੂਲੀਅਤ ਕਰਕੇ ਆਪਣੀਆਂ ਮੰਗਾਂ ਨੂੰ ਉਭਾਰਿਆ ਗਿਆ 108 ਐਂਬੂਲੈਂਸ ਕਾਮਿਆਂ  ਨੂੰ  ਹੈਲਥ ਡਿਪਾਰਟਮੈਂਟ ਮੈਨੇਜਮੈਂਟ ਵੱਲੋਂ ਗੈਰਕਾਨੂੰਨੀ ਢੰਗ ਨਾਲ ਕੰਮ ਤੋਂ  ਹਟਾਇਆ ਗਿਆ।  ਸੀਵਰੇਜ ਬੋਰਡ ਵਿਚ ਕੰਮ ਕਰਦੇ ਕਾਮਿਆਂ ਨੂੰ ਘੱਟੋ ਘੱਟ ਉਜਰਤਾ ਲਾਗੂ ਨਹੀਂ ਕੀਤੀ ਜਾ ਰਹੀ ।

photoContract workers

ਸਰਕਾਰ ਅਤੇ ਮੈਨੇਜਮੈਂਟਾਂ ਵੱਲੋਂ ਘੱਟੋ ਘੱਟ ਉਜਰਤਾ ਲਾਗੂ ਕਰਨ ਤੋਂ ਲਗਾਤਾਰ ਭੱਜ ਰਹੀਆਂ ਹਨ ਠੇਕਾ ਕਾਮਿਆਂ ਨਾਲ ਵੱਡੀ ਪੱਧਰ ਤੇ ਲੁੱਟ ਕੀਤੀ ਜਾ ਰਹੀ ਹੈ ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਗਿਆ । ਜਥੇਬੰਦੀਆਂ ਵੱਲੋਂ ਇਹ ਧਰਨਾ 17 ਨਵੰਬਰ ਨੂੰ ਦਿੱਤਾ ਜਾਣਾ ਸੀ ਪਰ ਪ੍ਰਸ਼ਾਸਨ ਵੱਲੋਂ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ  ਕਿਰਤ ਵਿਭਾਗ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ  ਜਿਸ ਤੋਂ  ਕਿਰਤ ਮੰਤਰੀ ਮੀਟਿੰਗ  ਤੋਂ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਲਗਾਤਾਰ ਭੱਜਿਆ। ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਕਿਰਤ ਵਿਭਾਗ ਸਬੰਧਤ ਮੈਨੇਜਮੈਂਟਾਂ ਅਤੇ  ਕਿਰਤ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਕਿਰਤ ਕਮਿਸ਼ਨਰ ਪੰਜਾਬ ਮੋਹਾਲੀ ਦਫਤਰ ਦਾ ਘਿਰਾਓ ਜਾਰੀ ਰਿਹਾ ਧਰਨੇ ਵਿੱਚ ਮਜ਼ਦੂਰ ਯੂਨੀਅਨ ਖੰਨਾ ਤੋਂ ਮਲਕੀਤ ਸਿੰਘ ਨੇ ਧਰਨੇ ਵਿੱਚ  ਸਮੂਲੀਅਤ ਕੀਤੀ ਗਈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement