
ਅੱਜ ਜੋ ਕਿਸਾਨ ਮੈਨੂੰ ਮਿਲੇ, ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ : ਤੋਮਰ
ਨਵੀਂ ਦਿੱਲੀ, 15 ਦਸੰਬਰ : ਅੱਜ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਤਿੰਨ ਖੇਤੀਬਾੜੀ ਬਿਲਾਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸੇ ਦੌਰਾਨ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਮੈਨੂੰ ਮਿਲੇ ਉਨ੍ਹਾਂ ਨੇ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਯੂ.ਪੀ ਤੋਂ ਆਏ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਬਿਲਾਂ ਅਤੇ ਸਰਕਾਰ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਸੁਧਾਰ ਕਾਨੂੰਨਾਂ ਦੀ ਕਾਫੀ ਲੰਮੇ ਸਮੇਂ ਤੋਂ ਜ਼ਰੂਰਤ ਸੀ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕੁੱਝ ਲੋਕ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭਰਮ ਫੈਲਾ ਰਹੇ ਹਨ। ਉਨ੍ਹਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਦੋਂ ਮੈਂ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਸਪਸ਼ਟ ਤੌਰ 'ਤੇ ਬਿਲਾਂ ਦਾ ਸਮਰਥਨ ਕੀਤਾ। (ਏਜੰਸੀ)
image