ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
Published : Dec 16, 2020, 12:53 am IST
Updated : Dec 16, 2020, 12:53 am IST
SHARE ARTICLE
image
image

ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਸਰਕਾਰ ਨੇ ਜਨਵਰੀ 'ਚ ਬਜਟ ਸੈਸ਼ਨ ਦਾ ਦਿਤਾ ਸੁਝਾਅ
 

ਨਵੀਂ ਦਿੱਲੀ, 15 ਦਸੰਬਰ : ਸਰਕਾਰ ਨੇ ਕਿਹਾ ਹੈ ਕਿ ਕੋਵਿਡ 19 ਮਹਾਂਮਾਰੀ ਕਾਰਨ ਇਸ ਸਾਲ ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ ਅਤੇ ਇਸ ਦੇ ਮੱਦੇਨਜ਼ਰ ਅਗਲੇ ਸਾਲ ਜਨਵਰੀ 'ਚ ਬਜਟ ਸੈਸ਼ਨ ਦੀ ਬੈਠਕ ਬੁਲਾਉਣਾ ਉਚਿਤ ਰਹੇਗਾ। ਲੋਕ ਸਭਾ 'ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੂੰ ਲਿਖੇ ਇਕ ਪੱਤਰ 'ਚ ਕੇਂਦਰੀ ਸੰਸਦ ਦੇ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ, ''ਸਰਦੀਆਂ ਦਾ ਮਹੀਨਾ ਕੋਵਿਡ 19 ਦੇ ਪ੍ਰਬੰਧ ਦੇ ਲਿਹਾਜ਼ ਨਾਲ ਬੇਹੱਦ ਅਹਿਮ ਹੈ ਕਿਉਂਕਿ ਇਸੇ ਦੌਰਾਨ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ, ਖ਼ਾਸਕਰ ਦਿੱਲੀ 'ਚ। ਹਾਲੇ ਅਸੀ ਦਸੰਬਰ ਦੇ ਮੱਧ 'ਚ ਹਾਂ ਅਤੇ ਕੋਰੋਨਾ ਦਾ ਟੀਕਾ ਜਲਦ ਆਉਣ ਦੀ ਉਮੀਦ ਹੈ।''
ਜੋਸ਼ੀ ਨੇ ਕਿਹਾ ਕਿ ਉਨ੍ਹਾਂ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਸੰਪਰਕ ਸਥਾਪਤ ਕੀਤਾ ਅਤੇ ''ਉਨ੍ਹਾਂ ਨੇ ਵੀ ਮਹਾਂਮਾਰੀ 'ਤੇ ਚਿੰਤਾ ਜਾਹਰ ਕਰਦੇ ਹੋਏ ਸਰਦ ਰੁੱਤ ਸੈਸ਼ਨ ਤੋਂ ਬਚਣ ਦੀ ਸਲਾਹ ਦਿਤੀ।'' ਜੋਸ਼ੀ ਨੇ ਪੱਤਰ 'ਚ ਲਿਖਿਆ, ''ਸਰਕਾਰ ਸੰਸਦ ਦੇ ਆਉਣ ਵਾਲੇ ਸੈਸ਼ਨ ਦੀ ਬੈਠਕ ਜਲਦ ਬੁਲਾਉਣਾ ਚਾਹੁੰਦੀ ਹੈ। ਕੋਰੋਨਾ ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਨੂੰ ਧਿਆਨ 'ਚ ਰਖਦੇ ਹੋਏ ਬਜਟ ਸੈਸ਼ਲ ਦੀ ਬੈਠਕ 2021 ਦੀ ਜਨਵਰੀ 'ਚ ਬੁਲਾਉਣਾ ਠੀਕ ਰਹੇਗਾ। ''                     (ਪੀਟੀਆਈ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement