CM ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ
Published : Dec 16, 2021, 8:50 pm IST
Updated : Dec 16, 2021, 8:50 pm IST
SHARE ARTICLE
Charanjit Singh Channi and Others
Charanjit Singh Channi and Others

ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਪੂਰਾ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ।

Charanjit Singh Channi and OthersCharanjit Singh Channi and Others

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।

Charanjit Singh Channi and OthersCharanjit Singh Channi and Others

ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।

Charanjit Singh Channi and OthersCharanjit Singh Channi and Others

ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ 'ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੁਰਿੰਦਰ ਡਾਵਰ ਅਤੇ ਮੇਅਰ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement