ਮੁੱਖ ਮੰਤਰੀ ਚੰਨੀ ਨੇ "ਅਟੱਲ ਅਪਾਰਟਮੈਂਟਸ" ਦਾ ਰੱਖਿਆ ਨੀਂਹ ਪੱਥ
Published : Dec 16, 2021, 7:09 pm IST
Updated : Dec 16, 2021, 7:09 pm IST
SHARE ARTICLE
CM Channi
CM Channi

100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ" ਤਹਿਤ ਐਲ.ਆਈ.ਟੀ. ਵੱਲੋਂ ਕੀਤਾ ਜਾਵੇਗਾ ਨਿਰਮਾਣ

 

ਲੁਧਿਆਣਾ: ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੱਖੋਵਾਲ ਰੋਡ ’ਤੇ ਸਥਿਤ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ ਅਟੱਲ ਅਪਾਰਟਮੈਂਟਸ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਵੱਲੋਂ “100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ” ਤਹਿਤ ਬਣਾਇਆ ਜਾ ਰਿਹਾ ਹੈ ਅਤੇ ਇਸ ਵਿੱਚ 12 ਮੰਜ਼ਿਲਾ 336 ਐਚ ਆਈ ਜੀ ਅਤੇ 240 ਐਮ ਆਈ ਜੀ ਫਲੈਟ ਹੋਣਗੇ। ਉਨ੍ਹਾਂ ਕਿਹਾ ਕਿ ਇੱਥੋਂ ਦੇ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣਾ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

CM ChanniCM Channi

 

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐਲ.ਆਈ.ਟੀ. ਵੱਲੋਂ ਸ਼ਹੀਦ ਕਰਨੈਲ ਸਿੰਘ ਨਗਰ, ਪੱਖੋਵਾਲ ਰੋਡ, ਲੁਧਿਆਣਾ ਨੇੜੇ 8.80 ਏਕੜ ਵਿੱਚ ਇਹਨਾਂ ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਪ੍ਰਸਤਾਵਿਤ ਫਲੈਟਾਂ ਲਈ ਲੋੜੀਂਦੀ ਜ਼ਮੀਨ ਲੁਧਿਆਣਾ ਇੰਪਰੂਵਮੈਂਟ ਟਰੱਸਟ ਕੋਲ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਇਸ ਸਕੀਮ ਲਈ 18 ਦਸੰਬਰ, 2021 ਤੱਕ ਅਪਲਾਈ ਕਰ ਸਕਦੇ ਹਨ ਅਤੇ 24 ਦਸੰਬਰ, 2021 ਨੂੰ ਅਲਾਟਮੈਂਟ ਸਬੰਧੀ ਡਰਾਅ ਕੱਢਿਆ ਜਾਵੇਗਾ।

CM ChanniCM Channi

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫਲੈਟਾਂ ਵਿੱਚ ਭੂਚਾਲ ਰੋਧਕ ਢਾਂਚਾ, ਐਚ ਆਈ ਜੀ ਤੇ ਐਮ ਆਈ ਜੀ ਅਤੇ ਕਲੱਬ ਲਈ ਵੱਖਰਾ ਗਰੀਨ ਪਾਰਕ, ਇਨਡੋਰ ਸਵੀਮਿੰਗ ਪੂਲ ਸਮੇਤ ਵੱਖਰਾ ਕਲੱਬ, ਮਲਟੀਪਰਪਜ਼ ਹਾਲ, ਜਿਮਨੇਜ਼ੀਅਮ, ਟੇਬਲ ਟੈਨਿਸ ਰੂਮ, ਵੱਖਰੀ ਸਮਰਪਿਤ ਟਾਵਰ ਪਾਰਕਿੰਗ, ਹਰੇਕ ਫਲੈਟ ਵਿੱਚ ਵੀਡੀਓ ਡੋਰ ਫੋਨ ਅਤੇ 24 ਘੰਟੇ ਸੁਰੱਖਿਆ ਲਈ ਮੁੱਖ ਪ੍ਰਵੇਸ਼ ਦੁਆਰ 'ਤੇ ਸੀ ਸੀ ਟੀ ਵੀ ਕੈਮਰੇ, 24 ਘੰਟੇ ਬੈਕਅਪ ਦੇ ਨਾਲ ਹਰੇਕ ਬਲਾਕ ਵਿੱਚ 13 ਵਿਅਕਤੀਆਂ ਦੀ ਸਮਰੱਥਾ ਵਾਲੀਆਂ 2 ਲਿਫਟਾਂ, ਬਾਹਰੀ ਐਲੀਵੇਸ਼ਨ 'ਤੇ ਲਾਲ ਟਾਈਲਾਂ ਨਾਲ ਵਾਸ਼ਡ ਗਰਿੱਟ ਫਿਨਿਸ਼, ਸਾਰੇ ਕਮਰਿਆਂ ਵਿੱਚ ਵੱਡੀ ਬਾਲਕੋਨੀ, ਡਰਾਇੰਗ ਰੂਮ ਅਤੇ ਰਸੋਈ, ਨਵੀਨਤਮ ਤਕਨੀਕਾਂ ਨਾਲ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਯਾਰਡ ਹਾਈਡ੍ਰੈਂਟ ਅਤੇ ਵੈਟ ਰਾਈਜ਼ਰ ਦੇ ਨਾਲ ਸੈਂਟਰਲਾਈਜ਼ਡ ਫਾਇਰ ਹਾਈਡ੍ਰੈਂਟ ਸਿਸਟਮ, ਲਿਫਟਾਂ ਲਈ 24 ਘੰਟੇ ਪਾਵਰ ਬੈਕਅਪ ਦੇ ਪ੍ਰਬੰਧਨ ਤੋਂ ਇਲਾਵਾ ਕਈ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਐਲਆਈਟੀ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਪੀਐਸਆਈਡੀਸੀ ਚੇਅਰਮੈਨ ਕੇ.ਕੇ. ਬਾਵਾ, ਨਰੇਸ਼ ਧੀਂਗਾਨ, ਨਗਰ ਨਿਗਮ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement