ਪਰਗਟ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80
Published : Dec 16, 2021, 12:16 am IST
Updated : Dec 16, 2021, 12:16 am IST
SHARE ARTICLE
image
image

ਪਰਗਟ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80

ਚੰਡੀਗੜ੍ਹ, 15 ਦਸੰਬਰ (ਸ.ਸ.ਸ) : ਕੌਮੀ ਬਜਟ ਦਾ 10 ਤੋਂ 15 ਫ਼ੀ ਸਦੀ ਨੌਜਵਾਨਾਂ, ਖ਼ਾਸ ਤੌਰ ’ਤੇ ਖਿਡਾਰੀਆਂ ਉਪਰ ਖ਼ਰਚਣ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮਨੁੱਖੀ ਸਰੋਤਾਂ ਉਤੇ ਪੈਸਾ ਖ਼ਰਚਣ ਨਾਲ ਤੁਹਾਨੂੰ ਸਿਹਤ ਸੇਵਾਵਾਂ ’ਤੇ ਜ਼ਿਆਦਾ ਪੈਸਾ ਖ਼ਰਚਣ ਦੀ ਲੋੜ ਨਹੀਂ ਪੈਂਦੀ।
ਇਥੇ ਮੈਗਸੀਪਾ ਵਿਖੇ ਪੰਜਾਬ ਦੇ 3309 ਖਿਡਾਰੀਆਂ ਤੇ 10 ਕੋਚਾਂ ਨੂੰ ਕੁਲ 11.80 ਕਰੋੜ ਰੁਪਏ ਦੀ ਰਾਸ਼ੀ ਸੌਂਪਣ ਮੌਕੇ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਚੀਨ ਨੇ ਮਨੁੱਖੀ ਸਰੋਤਾਂ ਦੇ ਵਿਕਾਸ ’ਤੇ ਖ਼ਰਚ ਕੀਤਾ ਜਿਸ ਕਾਰਨ ਉਥੋਂ ਦੇ ਲੋਕਾਂ ਦੀ ਪਿਛਲੇ ਦਹਾਕਿਆਂ ਦੌਰਾਨ ਔਸਤਨ ਲੰਬਾਈ 2.5 ਇੰਚ ਵਧੀ ਹੈ।
ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਮੱਲਾਂ ਮਾਰਨ ਲਈ ਉਤਸਾਹਤ ਕਰਦਿਆਂ ਖੇਡ ਮੰਤਰੀ ਨੇ ਪੰਜਾਬ ਦੀ ਖੇਡ ਨੀਤੀ ਵਿਚ ਲੋੜ ਮੁਤਾਬਕ ਤਬਦੀਲੀਆਂ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਸਮੇਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਰੀਰਿਕ ਸਿਖਿਆ ਅਧਿਆਪਕਾਂ ਨੂੰ ਦੱਖਣੀ ਅਫ਼ਰੀਕਾ ਦੇ ਕੋਚਾਂ ਤੋਂ ਸਿਖਲਾਈ ਦਿਵਾਉਣ ਦੀ ਗੱਲ ਆਖਦਿਆਂ ਸ.ਪਰਗਟ ਸਿੰਘ ਨੇ ਆਖਿਆ ਕਿ ਵਿਦੇਸੀ ਕੋਚਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਲੋੜ ਹੈ। ਸਿੱਖਿਆ ਵਿਭਾਗ ਤੇ ਖੇਡ ਵਿਭਾਗ ਮਿਲ ਕੇ ਖੇਡ ਪਨੀਰੀ ਤਿਆਰ ਕਰਨਗੇ।
ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਕੁਲ 11.80 ਕਰੋੜ ਰੁਪਏ ਦੀ ਰਾਸ਼ੀ ਵਿਚੋਂ 3309 ਖਿਡਾਰੀਆਂ ਨੂੰ 9.37 ਕਰੋੜ ਰੁਪਏ ਅਤੇ 10 ਕੋਚਾਂ ਨੂੰ 2.43 ਕਰੋੜ ਰੁਪਏ ਦਿੱਤੇ ਗਏ। ਇਨ੍ਹਾਂ ਵਿਚ 1298 ਖਿਡਾਰੀਆਂ ਨੂੰ ਸਾਲ 2018-19 ਲਈ 4.84 ਕਰੋੜ (4,84,30,000) ਰੁਪਏ ਅਤੇ 2011 ਖਿਡਾਰੀਆਂ ਨੂੰ 4.49 ਕਰੋੜ (4,49,96,000) ਰੁਪਏ ਦਿਤੇ ਗਏ।
ਅੱਜ ਦੇ ਸਮਾਗਮ ਵਿਚ ਖੇਡ ਮੰਤਰੀ ਨੇ ਸੰਕੇਤਕ ਤੌਰ ’ਤੇ 10 ਕੋਚਾਂ ਅਤੇ 14 ਖਿਡਾਰੀਆਂ ਨੂੰ ਚੈੱਕ ਸੌਂਪੇ ਜਦਕਿ ਬਾਕੀ ਸਾਰੇ ਖਿਡਾਰੀਆਂ ਦੇ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ ਰਾਸ਼ੀ ਪਾ ਦਿਤੀ ਗਈ। 10 ਕੋਚਾਂ ਵਿਚੋਂ ਦਰੋਣਾਚਾਰੀਆ ਐਵਾਰਡੀ ਮਹਿੰਦਰ ਸਿੰਘ ਢਿੱਲੋਂ ਤੇ ਦਰੋਣਾਚਾਰੀਆ ਐਵਾਰਡੀ ਸੁਖਦੇਵ ਸਿੰਘ ਪੰਨੂੰ ਨੂੰ 40-40 ਲੱਖ ਰੁਪਏ, ਬੈਡਮਿੰਟਨ ਕੋਚ ਵਿਜੈਦੀਪ ਸਿੰਘ ਨੂੰ 30 ਲੱਖ ਰੁਪਏ, ਓਲੰਪੀਅਨ ਵੇਟ ਲਿਫ਼ਟਿੰਗ ਕੋਚ ਸੰਦੀਪ ਕੁਮਾਰ ਨੂੰ 28 ਲੱਖ ਰੁਪਏ, ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਤੇ ਅਥਲੈਟਿਕਸ ਕੋਚ ਹਰਮਿੰਦਰ ਪਾਲ ਸਿੰਘ ਨੂੰ 20-20 ਲੱਖ ਰਪਏ, ਹਾਕੀ ਕੋਚ ਅਵਤਾਰ ਸਿੰਘ, ਗੁਰਦੇਵ ਸਿੰਘ ਤੇ ਯੁਧਵਿੰਦਰ ਸਿੰਘ ਨੂੰ 16.66-16.66 ਲੱਖ ਰੁਪਏ ਅਤੇ ਅਥਲੈਟਿਕਸ ਕੋਚ ਜਸਪਾਲ ਸਿੰਘ ਨੂੰ 16 ਲੱਖ ਰੁਪਏ ਦਿਤੇ ਗਏ। ਇਸ ਮੌਕੇ ਹਾਕੀ ਓਲੰਪੀਅਨ ਸਰਦਾਰ ਸਿੰਘ, ਕੌਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ, ਅਰਜੁਨਾ ਐਵਾਰਡੀ ਅਥਲੀਟ ਮਾਧੁਰੀ ਸਕਸੈਨਾ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement