
'ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ'
ਚੰਡੀਗੜ੍ਹ: ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ
Pargat Singh
ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ।
Pargat Singh
ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।
Pargat Singh