ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਕਾਂਗਰਸ ਨੇ ਟਿਕਟ ਦੇ ਚਾਹਵਾਨਾਂ ਲਈ ਜਾਰੀ ਕੀਤੇ ਬਿਨੈ ਪੱਤਰ
Published : Dec 16, 2021, 7:15 pm IST
Updated : Dec 16, 2021, 7:15 pm IST
SHARE ARTICLE
Punjab Congress
Punjab Congress

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਟਿਕਟ ਦੇ ਚਾਹਵਾਨਾਂ ਲਈ ਅਰਜ਼ੀ ਫਾਰਮ ਜਾਰੀ ਕਰ ਦਿੱਤੇ ਹਨ।

ਚੰਡੀਗੜ੍ਹ: ਪੰਜਾਬ 'ਚ ਅਗਲੇ ਸਾਲ ਦੇ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਲਈ ਵੱਡੇ-ਵੱਡੇ ਐਲਾਨ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਟਿਕਟ ਦੇ ਚਾਹਵਾਨਾਂ ਲਈ ਅਰਜ਼ੀ ਫਾਰਮ ਜਾਰੀ ਕਰ ਦਿੱਤੇ ਹਨ।

Photo
Photo

ਇਸ ਦੇ ਨਾਲ ਹੀ ਜਨਰਲ ਕੈਟਾਗਰੀ ਲਈ 10 ਹਜ਼ਾਰ ਫੀਸ ਹੈ, ਜਦਕਿ ਰਿਜ਼ਰਵ ਲਈ ਇਹ ਫੀਸ 5000 ਹੈ। ਆਉਣ ਵਾਲੀਆਂ ਸਾਰੀਆਂ ਅਰਜ਼ੀਆਂ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਹ ਹਾਈਕਮਾਂਡ ਨੂੰ ਭੇਜਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਵਿਚ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

Photo
Photo

ਇਹ ਪ੍ਰਕਿਰਿਆ ਮਿਤੀ 16 ਦਸੰਬਰ 2021 ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਨਾਮਾਂਕਣ ਲਈ ਬਿਨੈ-ਪੱਤਰ ਲੈਣ ਦੀ ਆਖਰੀ ਮਿਤੀ 20 ਦਸੰਬਰ 2021 ਰੱਖੀ ਗਈ ਹੈ। ਜਿਹੜਾ ਵੀ ਕਾਂਗਰਸ ਲੀਡਰ ਨੇ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਵੇਦਾਰੀ ਪੇਸ਼ ਕਰਨਾ ਚਾਹੁੰਦਾ ਹੈ, ਉਹ ਨਾਮਾਂਕਣ ਭਰ ਸਕਦਾ ਹੈ।

Congress party Congress party

ਨਾਮਾਂਕਣ ਲਈ ਬਿਨੈ-ਪੱਤਰ ਜ਼ਿਲ੍ਹੇ ਦੇ ਪ੍ਰਧਾਨ/ਕਾਰਜਕਾਰੀ ਪ੍ਰਧਾਨ ਤੋਂ ਜਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਫੇਸਬੁੱਕ ਪੇਜ ਤੋਂ ਫਾਰਮ ਪ੍ਰਾਪਤ ਕੀਤਾ ਜਾ ਸਕਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਰਹਿ ਗਿਆ ਹੈ ਇਸ ਲਈ ਉਹਨਾਂ ਨੇ ਸਾਰੀਆਂ ਨੂੰ ਇਹ ਨਾਮਾਂਕਣ ਜਲਦ ਤੋਂ ਜਲਦ ਭੇਜਣ ਲਈ ਕਿਹਾ ਹੈ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement