ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ
Published : Dec 16, 2022, 5:12 pm IST
Updated : Dec 16, 2022, 5:12 pm IST
SHARE ARTICLE
DR Baljit Kaur
DR Baljit Kaur

ਪੰਜਾਬ ਸਰਕਾਰ ਔਰਤਾਂ-ਮੁੱਖੀ ਪਰਿਵਾਰਾਂ ਦੇ ਆਰਥਿਕ ਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ: ਡਾ.ਬਲਜੀਤ ਕੌਰ

 

ਚੰਡੀਗੜ੍ਹ -  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ।

ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1,45,023 ਲਾਭਪਾਤਰੀਆਂ ਦਾ ਡਾਟਾ ਐਮ.ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement