ਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ'
Published : Dec 16, 2023, 7:28 pm IST
Updated : Dec 16, 2023, 7:28 pm IST
SHARE ARTICLE
Arvind Kejriwal, Bhagwant Mann
Arvind Kejriwal, Bhagwant Mann

 ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਹੋਣਗੇ ਮੌਜੂਦ, 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

 ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਆਡੀਟੋਰੀਅਮ, ਹਸਪਤਾਲ  ਅਤੇ ਪੇਂਡੂ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਰੱਖਣਗੇ ਨੀਂਹ ਪੱਥਰ

 ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ 'ਆਪ' ਦੀ ਸਰਕਾਰ ਬਣਾਈ ਸੀ, ਸਰਕਾਰ ਉਸ ਨੂੰ ਪੂਰਾ ਕਰ ਰਹੀ ਹੈ - ਮਲਵਿੰਦਰ ਸਿੰਘ ਕੰਗ

 ਚੰਡੀਗੜ੍ਹ -  ਭਲਕੇ (17 ਦਸੰਬਰ) ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ' ਹੋਵੇਗੀ।  ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ  ਸ਼ਿਰਕਤ ਕਹਨਗੇ।  ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

 ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।  ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।  ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ।

 ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ।

 ਕੰਗ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।  ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।

 ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement