ਮੈਗਾ PTM: ਪਿਛਲੇ ਸਾਲ ਦਾ ਟੁੱਟਿਆ ਰਿਕਾਰਡ, ਇਸ ਵਾਰ 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 
Published : Dec 16, 2023, 9:14 pm IST
Updated : Dec 16, 2023, 9:21 pm IST
SHARE ARTICLE
File Photo
File Photo

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਦੀ ਮਾਪਿਆਂ ਵਲੋਂ ਭਰਪੂਰ ਸ਼ਲਾਘਾ

 

 

ਚੰਡੀਗੜ੍ਹ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ। ਸੂਬੇ ਦੇ 19109 ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਅੱਜ ਸਵੇਰੇ 10 ਵਜੇ ਤੋਂ ਪਹਿਲਾਂ ਹੀ ਵਿਦਿਆਰਥੀ ਦੇ ਮਾਪਿਆਂ ਦੀ ਆਮਦ ਸ਼ੁਰੂ ਹੋ ਗਈ ਸੀ।

ਮੈਗਾ ਪੀ.ਟੀ.ਐਮ. ਦੇ ਮੌਕੇ ਸਕੂਲਾਂ ਨੂੰ ਵਿਸ਼ੇਸ਼ ਤੌਰ ਸਜਾਇਆ ਗਿਆ ਸੀ ਅਤੇ ਸੈਲਫੀ ਪੁਆਇੰਟ ਵੀ ਤਿਆਰ ਕੀਤੇ ਗਏ ਸਨ ਜਿੱਥੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਵੱਡੀ ਗਿਣਤੀ ਵਿਚ ਤਸਵੀਰਾਂ ਖਿਚਵਾਈਆਂ ਗਈਆਂ। ਪੀ.ਟੀ.ਐਮ.ਦੌਰਾਨ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਨੇ ਅਪਣੇ ਬੱਚਿਆਂ ਦੀ ਸਕੂਲ ਦੀ ਕਾਰਗੁਜ਼ਾਰੀ ਉਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਉਥੇ ਨਾਲ ਹੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ। ਅੱਜ ਦੀ ਮਾਪੇ-ਅਧਿਆਪਕ ਮਿਲਣੀ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲੀ ਮਾਪੇ- ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲਾਂ  ਨੂੰ ਹੋਰ  ਬਿਹਤਰ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਹੋਏ ਹਨ । ਜਿਨ੍ਹਾਂ ਉਤੇ ਜਲਦ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਮਾਪਿਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਬਿਜਨਸ ਬਲਾਸਟਰ ਸਕੀਮ, ਕੈਂਪਸ ਮੈਨੇਜਰ ਅਤੇ ਸਕਿਊਰਟੀ ਗਾਰਡ ਦੀ ਤਾਇਨਾਤੀ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ  ਵੀ ਕੀਤਾ ਗਿਆ। ਮੈਗਾ ਪੀ.ਟੀ.ਐਮ.ਦੇ ਮੌਕੇ ਅੱਜ ਸਕੂਲਾਂ ਨੂੰ ਬਹੁਤ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ।ਇਸ ਤੋਂ ਇਲਾਵਾ ਸਕੂਲਾਂ ਦੇ ਐਨ.ਸੀ.ਸੀ. ਵਿੰਗ ਦੇ ਕੈਡਿਟਸ ਵੀ ਆਪਣੀ ਖੂਬਸੂਰਤੀ ਵਰਦੀਆਂ ਸਜ ਕੇ ਆਏ ਹੋਏ ਮਾਪਿਆਂ ਦਾ ਸਵਾਗਤ ਕਰ ਰਹੇ ਸਨ। ਸਕੂਲ ਵਿੱਚ ਵਿਦਿਆਰਥੀ ਵਲੋਂ ਆਪਣੇ ਕਲਾ ਨੂੰ ਪ੍ਰਦਰਸ਼ਨ ਕਰਨ ਲਈ ਆਪਣੇ ਵਲੋਂ ਤਿਆਰ ਵਸਤਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ ਸੀ ਜਿਸ ਨੂੰ ਮਾਪਿਆਂ ਨੇ ਬਹੁਤ ਨੀਝ ਨਾਲ ਵੇਖਿਆ।

ਕਈ ਸਕੂਲਾਂ ਵਿਚ ਵਿਦਿਆਰਥੀਆਂ ਬੈਂਡ ਤੇ ਸ਼ਾਨਦਾਰ ਧੁੰਨਾਂ ਵਜ਼ਾ ਕੇ ਅਧਿਆਪਕਾਂ ਅਤੇ ਮਾਪਿਆਂ ਦਾ ਮਨੋਰੰਜਨ ਵੀ ਕੀਤਾ ਗਿਆ। ਮਾਪਿਆਂ ਵਲੋਂ ਸਕੂਲ ਵਿੱਚ ਲਗਾਏ ਗਏ ਲਾਇਬ੍ਰੇਰੀ ਲੰਗਰ ਨੂੰ ਵੀ ਬਹੁਤ ਸਲਾਹਿਆ ਗਿਆ ਅਤੇ ਅਧਿਆਪਕਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਵਿੱਚ ਸਕੂਲ ਕਿਤਾਬਾਂ ਤੋਂ ਇਲਾਵਾ ਆਮ ਗਿਆਨ ਅਤੇ ਸਾਹਿਤ ਦੀਆਂ ਕਿਤਾਬਾਂ ਪ੍ਰਤੀ ਲਗਾਓ ਪੈਦਾ ਹੋਇਆ ਜਿਸ ਲਈ ਉਹ ਅਧਿਆਪਕਾਂ ਦੇ ਸ਼ੁਕਰਗੁਜ਼ਾਰ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement