ਖ਼ਬਰਾਂ |

ਤਾਜ਼ਾ |

Faridkot News: ਫਰੀਦਕੋਟ 'ਚ ਮਾਸੀ ਦੀ ਨਾਬਾਲਗ ਧੀ ਨੂੰ ਲੈ ਕੇ ਭੱਜਿਆ ਨੌਜਵਾਨ, ਮਾਪੇ ਗਏ ਸਨ ਘਰੋਂ ਬਾਹਰ

By : GAGANDEEP

Published : Dec 16, 2023, 3:28 pm IST
Updated : Dec 16, 2023, 3:28 pm IST
SHARE ARTICLE
 The young boy ran away with his aunt's minor daughter in Faridkot News in punjabi
The young boy ran away with his aunt's minor daughter in Faridkot News in punjabi

Faridkot News: ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਦਰਜ

 The young boy ran away with his aunt's minor daughter in Faridkot News in punjabi : ਫਰੀਦਕੋਟ 'ਚ 17 ਸਾਲਾ ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਦੇ ਮਾਸੜ, ਮਾਸੀ ਅਤੇ ਮਾਸੀ ਦੇ ਬੇਟੇ ਦੇ ਨਾਮ ਦੱਸੇ ਗਏ ਹਨ। ਪੁਲਿਸ ਪੀੜਤਾ ਨੂੰ ਬਰਾਮਦ ਕਰਨ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਵੱਡਾ ਹਾਦਸੇ, ਫੌਜ ਦੇ ਲੈਫਟੀਨੈਂਟ ਦੀ ਮੌਤ, ਕੈਪਟਨ ਜ਼ਖ਼ਮੀ  

ਪੀੜਤਾ ਦੇ ਪਿਤਾ ਨੇ ਦੱਸਿਆ ਹੈ ਕਿ 12 ਦਸੰਬਰ ਨੂੰ ਉਹ ਆਪਣੀ ਪਤਨੀ ਨਾਲ ਸਵੇਰੇ ਕਿਸੇ ਜ਼ਰੂਰੀ ਘਰੇਲੂ ਕੰਮ ਲਈ ਘਰੋਂ ਨਿਕਲਿਆ ਸੀ। ਸ਼ਾਮ ਨੂੰ ਜਦੋਂ ਉਹ ਘਰ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਵੱਡੀ ਲੜਕੀ ਘਰ ਨਹੀਂ ਸੀ। ਕਾਫੀ ਭਾਲ ਕਰਨ ਦੇ ਬਾਵਜੂਦ ਉਹ ਕਿਧਰੇ ਨਹੀਂ ਮਿਲੀ।

ਇਹ ਵੀ ਪੜ੍ਹੋ: Guru Teg Bahadur ji: ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ  

ਇਸ ਦੌਰਾਨ ਹੁਣ ਪਤਾ ਲੱਗਾ ਹੈ ਕਿ ਜਦੋਂ ਉਹ ਉਸ ਦਿਨ ਬਾਅਦ ਦੁਪਹਿਰ 3:30 ਵਜੇ ਘਰੋਂ ਬਾਹਰ ਨਿਕਲੇ ਤਾਂ ਉਨ੍ਹਾਂ ਦੀ ਸਾਲੀ ਦਾ ਲੜਕਾ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਸਾਲੀ ਰਾਣੀ ਪਤਨੀ ਕੁਲਦੀਪ ਸਿੰਘ ਅਤੇ ਉਸ ਦਾ ਸਾਢੂ ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਉਨ੍ਹਾਂ ਦੇ ਘਰ ਆਏ ਹੋਏ ਸਨ।
ਗੁਰਪ੍ਰੀਤ ਸਿੰਘ ਉਨ੍ਹਾਂ ਦੀ ਨਾਬਾਲਗ ਲੜਕੀ ਨੂੰ ਵਿਆਹ ਦੇ ਬਹਾਨੇ ਆਪਣੇ ਨਾਲ ਲੈ ਗਿਆ। ਬਰਗਾੜੀ ਚੌਕੀ ਦੇ ਇੰਚਾਰਜ ਗੁਰਮੇਜ ਸਿੰਘ ਨੇ ਦੱਸਿਆ ਕਿ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਦੀ ਪਹਿਲ ਨਾਬਾਲਗ ਦੀ ਬਰਾਮਦਗੀ ਦੇ ਨਾਲ-ਨਾਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਹੈ।

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement