Ludhiana News: ਲੁਧਿਆਣਾ 'ਚ ਸੱਤ ਸਾਲਾਂ ਬੱਚੀ ਦੀ ਬੱਸ ਹੇਠਾਂ ਆਉਣ ਕਾਰਨ ਮੌਤ, ਸਕੂਲ ਅੰਦਰ ਹੋਇਆ ਵੱਡਾ ਹੰਗਾਮਾ
Published : Dec 16, 2024, 11:49 am IST
Updated : Dec 16, 2024, 12:08 pm IST
SHARE ARTICLE
A seven-year-old girl died due to the bus coming down In Ludhiana News
A seven-year-old girl died due to the bus coming down In Ludhiana News

ਪੁਲਿਸ ਮੁਤਾਬਕ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਹਾਦਸਾ ਕਿਵੇਂ ਵਾਪਰਿਆ।

ਲੁਧਿਆਣਾ ਸਥਿਤ ਬੀਸੀਐਮ ਸਕੂਲ ਵਿਚ ਅੱਜ ਭਾਰੀ ਹੰਗਾਮਾ ਹੋਇਆ। ਸਕੂਲ ਅੰਦਰ ਇਕ ਬੱਸ ਦੂਜੀ ਜਮਾਤ ਦੀ ਵਿਦਿਆਰਥਣ ਉੱਪਰ ਚੜ੍ਹ ਗਈ। ਲੜਕੀ ਕਿਵੇਂ ਬੱਸ ਹੇਠਾਂ ਆਈ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਦੇਖਿਆ ਕਿ ਇਕ ਲੜਕੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਜਾ ਰਿਹਾ ਸੀ।

ਲੜਕੀ ਦੀਆਂ ਅੱਖਾਂ ਬਾਹਰ ਸਨ ਅਤੇ ਉਸ ਦੇ ਚਿਹਰੇ 'ਤੇ ਬੱਸ ਦੇ ਟਾਇਰ ਦੇ ਨਿਸ਼ਾਨ ਸਨ। ਲੋਕਾਂ ਮੁਤਾਬਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਅਮਾਇਰਾ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ। ਜਾਣਕਾਰੀ ਦਿੰਦੇ ਹੋਏ ਅਮਿਤ ਵਿੱਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਇਆ ਤਾਂ ਦੇਖਿਆ ਕਿ ਸਕੂਲ ਪ੍ਰਸ਼ਾਸਨ ਇਕ ਜ਼ਖ਼ਮੀ ਬੱਚੀ ਨੂੰ ਸਕੂਲ ਵੈਨ 'ਚ ਹਸਪਤਾਲ ਲਿਜਾ ਰਿਹਾ ਸੀ। ਉਸ ਵੇਲੇ ਬਾਕੀ ਲੋਕਾਂ ਤੋਂ ਸੁਣਨ ਨੂੰ ਮਿਲਿਆ ਕਿ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਲੜਕੀ ਦਾ ਨਾਂ ਅਮਾਇਰਾ ਹੈ।

ਲੜਕੀ ਦੀ ਰਿਸ਼ਤੇਦਾਰ ਸ਼ਾਂਤੀ ਨੇ ਸਵੇਰੇ ਦੱਸਿਆ ਕਿ ਅਮਾਇਰਾ ਦੇ ਪਿਤਾ ਅਨੁਰਾਗ ਆਰਐਂਡਡੀ ਸਕੂਲ ਦੇ ਪ੍ਰਿੰਸੀਪਲ ਹਨ। ਉਸ ਨੇ ਜਾ ਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਹੁਣ ਸਕੂਲ ਪ੍ਰਸ਼ਾਸਨ ਗੇਟ ਨਹੀਂ ਖੋਲ੍ਹ ਰਿਹਾ। ਪਰਿਵਾਰਕ ਮੈਂਬਰਾਂ ਵਿੱਚ ਸਕੂਲ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ। ਪੁਲਿਸ ਮੁਤਾਬਕ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਹਾਦਸਾ ਕਿਵੇਂ ਵਾਪਰਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement