Punjab News: ਟਿੱਪਰ ਦੀ ਟੱਕਰ ਕਾਰਨ ਐਕਟਿਵ ਸਵਾਰ ਦੀ ਮੌਤ

By : PARKASH

Published : Dec 16, 2024, 12:37 pm IST
Updated : Dec 16, 2024, 12:37 pm IST
SHARE ARTICLE
Active rider dies due to tipper collision
Active rider dies due to tipper collision

Punjab News: ਮ੍ਰਿਤਕ ਦੀ ਐਕਟਿਵ ਤੋਂ 'ਆਪ' ਪਾਰਟੀ ਦੇ ਝੰਡੇ ਹੋਏ ਬਰਾਮਦ

 

Punjab News: ਜਲੰਧਰ ਦੇ ਕਪੂਰਥਲਾ ਰੋਡ 'ਤੇ ਸਥਿਤ ਸਪੋਰਟਸ ਕਾਲਜ ਨੇੜੇ ਭਿਆਨਕ ਸੜਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਗੱਡੀ ਅਤੇ ਐਕਟਿਵਾ ਸਵਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਤਸਵੀਰ ਦਿਲ ਦਹਿਲਾ ਦੇਣ ਵਾਲੀ ਹੈ।

ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਸੜਕ 'ਤੇ ਡਿੱਗ ਗਿਆ ਹੈ ਅਤੇ ਉਸ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਾਜ ਨਗਰ ਦਾ ਰਹਿਣ ਵਾਲਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਐਕਟਿਵਾ ਸਵਾਰ ਦੀ ਨਗਰ ਨਿਗਮ ਦੇ ਟਿੱਪਰ ਨਾਲ ਟੱਕਰ ਹੋ ਗਈ। ਇਸ ਦੌਰਾਨ ਟਿੱਪਰ ਦਾ ਟਾਇਰ ਵਿਅਕਤੀ ਦੇ ਸਿਰ ਤੋਂ ਲੰਘ ਗਿਆ। ਪੀਬੀ 08 ਸੀਆਰ 8269 ਐਕਟਿਵਾ ਤੋਂ 'ਆਪ' ਪਾਰਟੀ ਦੇ ਝੰਡੇ ਬਰਾਮਦ ਹੋਏ ਹਨ। ਅਜਿਹੇ 'ਚ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਕਤ ਵਿਅਕਤੀ 'ਆਪ' ਪਾਰਟੀ ਦਾ ਵਰਕਰ ਸੀ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement