Punjab News: ਪੰਜਾਬ 'ਚ ਅਤਿਵਾਦੀ ਹਮਲੇ ਦਾ ਅਲਰਟ, NIA ਨੇ ਸੂਬਾ ਪੁਲਿਸ ਨੂੰ ਭੇਜੀ ਰਿਪੋਰਟ

By : PARKASH

Published : Dec 16, 2024, 10:50 am IST
Updated : Dec 16, 2024, 10:50 am IST
SHARE ARTICLE
Alert of terrorist attack in Punjab, NIA sends report to state police
Alert of terrorist attack in Punjab, NIA sends report to state police

Punjab News:ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ

 

ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅਤਿਵਾਦੀ ਹਮਲਿਆਂ ਨਾਲ ਦਹਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ 'ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ।

ਜਿਸ ਤੋਂ ਬਾਅਦ NIA ਪੰਜਾਬ 'ਤੇ ਨਜ਼ਰ ਰੱਖ ਰਹੀ ਸੀ। ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1984 ਵਿੱਚ ਵਰਤੇ ਗਏ ਡੈੱਡ ਡਰਾਪ ਮਾਡਲ ਦੀ ਤਰਜ਼ 'ਤੇ ਹਮਲੇ ਹੋ ਰਹੇ ਹਨ। 1984 ਵਾਂਗ ਹੁਣ ਮੁੜ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ। ਡੈੱਡ ਡਰਾਪ ਮਾਡਲ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਹੁੰਦੀ ਹੈ। ਇਸ ਵਿੱਚ ਕਿਸੇ ਇੱਕ ਵਿਅਕਤੀ, ਕਿਸੇ ਇਮਾਰਤ ਜਾਂ ਕਿਸੇ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਂਦਾ। ਦੋਸ਼ੀ ਪਹਿਲਾਂ ਆਪਣਾ ਨਿਸ਼ਾਨਾ ਚੁਣਦਾ ਹੈ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਸ ਮਾਡਲ ਨੂੰ ਵਿਦੇਸ਼ ਤੋਂ ਹੈਂਡਲ ਕੀਤਾ ਜਾਂਦਾ ਹੈ। ਨਾਲ ਹੀ, ਸਥਾਨਕ ਖੇਤਰ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਚੁਣਿਆ ਜਾਂਦਾ ਹੈ। ਜਿਸ ਨੂੰ ਰਸਤਿਆਂ ਦੀ ਚੰਗੀ ਜਾਣਕਾਰੀ ਹੋਵੇ ਅਤੇ ਸੰਸਥਾ ਨਾਲ ਜੁੜਨ ਲਈ ਤਿਆਰ ਹੋਵੇ।

ਖ਼ਾਲਿਸਤਾਨ ਟਾਈਗਰ ਫੋਰਸ, ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਹੋਰ ਅਤਿਵਾਦੀ ਸੰਗਠਨ ਚਾਈਨਸ ਡਿਵਾਈਸਾਂ ਦੀ ਵਰਤੋਂ ਕਰ ਰਹੇ ਹਨ। ਅਜਿਹਾ ਇਸ ਲਈ ਕਿਹਾ ਗਿਆ ਹੈ ਕਿਉਂਕਿ NIA ਨੂੰ ਕੁਝ ਸ਼ੱਕੀ ਚੀਜ਼ਾਂ ਮਿਲੀਆਂ ਹਨ ਜੋ ਚੀਨੀ ਹਨ। ਬਰਾਮਦ ਕੀਤੀਆਂ ਗਈਆਂ ਸਾਰੀਆਂ ਵਸਤੂਆਂ ਦੀ ਵਰਤੋਂ ਅਤਿਵਾਦੀ  ਉਪਕਰਣ ਬਣਾਉਣ ਅਤੇ AI ਰਾਹੀਂ ਧਮਾਕੇ ਕਰਨ ਲਈ ਕੀਤੀ ਜਾਂਦੀ ਹੈ। ਨਾਲ ਹੀ, ਇਹ ਉਹ ਉਪਕਰਣ ਅਜਿਹੇ ਹਨ ਜੋ ਦੇਸ਼ਾਂ ਦੀਆਂ ਫੌਜਾਂ ਦੁਆਰਾ ਵਰਤੇ ਜਾਂਦੇ ਹਨ। ਅਜਿਹੇ 'ਚ ਏਜੰਸੀ ਦਾ ਮੰਨਣਾ ਹੈ ਕਿ ਉਕਤ ਅਤਿਵਾਦੀ ਪਾਕਿਸਤਾਨ ਦੀ ISI ਨਾਲ ਮਿਲ ਕੇ ਕੰਮ ਕਰ ਰਹੇ ਹਨ, ਤਾਂ ਕਿ ਪੰਜਾਬ ਨੂੰ ਕਿਸੇ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਜਾ ਸਕੇ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement