Weather News: ਠੰਢ ਨੇ ਕੱਢੇ ਵੱਟ, ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ 'ਚ ਕੋਲਡ ਵੇਵ ਅਲਰਟ
Published : Dec 16, 2024, 10:28 am IST
Updated : Dec 16, 2024, 10:28 am IST
SHARE ARTICLE
Cold wave alert in 18 districts of Punjab including Chandigarh
Cold wave alert in 18 districts of Punjab including Chandigarh

ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ।

 

Weather News: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 19 ਦਸੰਬਰ ਤੱਕ ਅਲਰਟ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ।

ਇੱਥੇ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਪੰਜਾਬ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।

ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਸਭ ਤੋਂ ਠੰਢਾ ਸ਼ਹਿਰ ਸੀ। ਜਿੱਥੇ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਫ਼ਰੀਦਕੋਟ ਦਾ ਤਾਪਮਾਨ ਵੀ ਇਸ ਦੇ ਨੇੜੇ ਹੀ ਦਰਜ ਕੀਤਾ ਗਿਆ। ਗੁਰਦਾਸਪੁਰ 'ਚ 2 ਡਿਗਰੀ, ਫਾਜ਼ਿਲਕਾ 'ਚ 2.6, ਰੋਪੜ 'ਚ 2.1, ਗੁਰਦਾਸਪੁਰ 'ਚ 3.5 ਅਤੇ ਅੰਮ੍ਰਿਤਸਰ 'ਚ 3.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸਰਗਰਮ ਪੱਛਮੀ ਗੜਬੜ ਅਤੇ ਦਬਾਅ ਵਾਲੇ ਖੇਤਰ ਦਾ ਪ੍ਰਭਾਵ ਪੰਜਾਬ-ਚੰਡੀਗੜ੍ਹ ਵਿਚ ਘੱਟ ਦਿਖਾਈ ਦੇਵੇਗਾ। ਇਥੇ ਅਜੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਕੇਂਦਰ ਨੇ 19 ਦਸੰਬਰ ਤਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement