
ਐਂਡੇਵਰ ਕਾਰ ਅਤੇ ਬੋਲੈਰੋ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
ਲੁਧਿਆਣਾ ਵਿਚ ਇਕ ਐਂਡੇਵਰ ਕਾਰ ਅਤੇ ਬੋਲੈਰੋ ਦੀ ਟੱਕਰ ਹੋ ਗਈ। ਦੋਵੇਂ ਵਾਹਨ ਤੇਜ਼ ਰਫਤਾਰ ਨਾਲ ਜਾ ਰਹੇ ਸਨ। ਇਹ ਹਾਦਸਾ ਘਟਨਾ ਸਥਾਨ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਿਆ। ਹਾਦਸੇ ਵਿਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਮਹੇਸ਼ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਭਤੀਜਾ ਨਯਨ ਆਪਣੇ 4 ਹੋਰ ਦੋਸਤਾਂ ਨਾਲ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਕੇ ਵਾਪਸ ਘਰ ਆ ਰਿਹਾ ਸੀ। ਉਹ ਰਣਜੀਤ ਐਵੀਨਿਊ ਦੇ ਨੇੜੇ ਪਹੁੰਚੇ ਤਾਂ ਇਹ ਪੰਜੇ ਵਿਅਕਤੀ ਚਾਹ ਪੀਣ ਲਈ ਦਸਮੇਸ਼ ਨਗਰ ਦੀ ਚਾਹ ਦੀ ਦੁਕਾਨ 'ਤੇ ਜਾ ਰਹੇ ਸਨ।
ਅਚਾਨਕ ਉਨ੍ਹਾਂ ਦੀ ਐਂਡੇਵਰ ਕਾਰ ਸੜਕ 'ਤੇ ਤੇਜ਼ ਰਫਤਾਰ ਨਾਲ ਆ ਰਹੀ ਇਕ ਬੋਲੈਰੋ ਕਾਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਸਥਾਨ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਮਹੇਸ਼ ਮੁਤਾਬਕ ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੋਲੈਰੋ ਚਾਲਕ ਨੂੰ ਨੀਂਦ ਆ ਗਈ ਸੀ ਜਾਂ ਕੋਈ ਨਸ਼ੀਲੀ ਚੀਜ਼ ਪੀਤੀ ਹੋਈ ਸੀ। ਬੋਲੈਰੋ ਚਾਲਕ ਮਾਨਸਾ ਦਾ ਰਹਿਣ ਵਾਲਾ ਹੈ।