ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਤਹਿਤ ਕੈਂਸਰ ਮਰੀਜ਼ਾਂ ਨੂੰ ਦਿਤੀ 17.64 ਕਰੋੜ ਦੀ ਰਾਸ਼ੀ: ਡਿਪਟੀ ਕਮਿਸ਼ਨਰ
Published : Jan 17, 2019, 5:19 pm IST
Updated : Jan 17, 2019, 5:19 pm IST
SHARE ARTICLE
Dharam pal Gupta
Dharam pal Gupta

ਕੈਂਸਰ ਵਰਗੀ ਭਿਆਨਕ ਬਿਮਾਰੀ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਸ ਦੇ ਮਰੀਜ਼ਾਂ ਦੀ ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਚਲਾਈ...

ਬਰਨਾਲਾ : ਕੈਂਸਰ ਵਰਗੀ ਭਿਆਨਕ ਬਿਮਾਰੀ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਸ ਦੇ ਮਰੀਜ਼ਾਂ ਦੀ ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਮਰੀਜ਼ਾਂ ਨੂੰ ਕੈਂਸਰ ਦੇ ਇਲਾਜ ਲਈ 1.5 ਲੱਖ ਰੁਪਏ ਤੱਕ ਦੀ ਮਾਲੀ ਮਦਦ ਦਿਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਤਹਿਤ ਸਾਲ 2012 ਤੋਂ ਲੈ ਕੇ ਦਸੰਬਰ 2018 ਤੱਕ ਜ਼ਿਲ੍ਹੇ ਦੇ 1388 ਮਰੀਜ਼ਾਂ ਨੂੰ ਲਗਭਗ 17 ਕਰੋੜ 63 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਗੁਪਤਾ ਨੇ ਦੱਸਿਆ ਕਿ ਸਾਲ 2012 ਵਿਚ 194 ਮਰੀਜ਼ਾਂ ਨੂੰ 1 ਕਰੋੜ 85 ਲੱਖ 97 ਹਜ਼ਾਰ 349 ਰੁਪਏ, ਸਾਲ 2013 ਵਿਚ 154 ਮਰੀਜ਼ਾਂ ਨੂੰ ਇਸ ਸਕੀਮ ਤਹਿਤ 1 ਕਰੋੜ 60 ਲੱਖ 88 ਹਜ਼ਾਰ 325 ਰੁਪਏ, ਸਾਲ 2014 ਵਿਚ 192 ਮਰੀਜ਼ਾਂ ਦੀ 2 ਕਰੋੜ 60 ਲੱਖ 23 ਹਜ਼ਾਰ 900 ਰੁਪਏ, ਸਾਲ 2015 ਵਿੱਚ 192 ਮਰੀਜ਼ਾਂ ਨੂੰ 2 ਕਰੋੜ 66 ਲੱਖ 03 ਹਜ਼ਾਰ 500, ਸਾਲ 2016 ਵਿਚ 229 ਮਰੀਜ਼ਾਂ ਨੂੰ 2 ਕਰੋੜ 89 ਲੱਖ 12 ਹਜ਼ਾਰ ਰੁਪਏ,

ਸਾਲ 2017 ਵਿਚ 238 ਮਰੀਜਾਂ ਨੂੰ 3 ਕਰੋੜ 22 ਲੱਖ 99 ਹਜ਼ਾਰ 543 ਰੁਪਏ ਅਤੇ ਸਾਲ 2018 ਵਿਚ 189 ਮਰੀਜ਼ਾਂ ਨੂੰ ਲਗਭਗ 2 ਕਰੋੜ 79 ਲੱਖ 29 ਹਜ਼ਾਰ 500 ਰੁਪਏ ਦੀ ਮਾਲੀ ਸਹਾਇਤਾ ਦੇ ਕੇ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾਉਣ 'ਚ ਮਦਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ ਸਕੀਮ ਨਾਲ ਆਮ ਲੋਕਾਂ ਨੂੰ ਆਰਥਿਕ ਸਹਾਇਤਾ ਦਿੰਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਨਿਜ਼ਾਤ ਨਾਲ ਲੜਨ ਲਈ ਹੌਂਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੈਂਸਰ ਪੀੜਤ ਨੂੰ 1,50,000 (ਡੇਢ ਲੱਖ) ਰੁਪਏ ਤੱਕ ਦੀ ਮਾਲੀ ਸਹਾਇਤਾ ਦਿਤੀ ਜਾਂਦੀ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਕੈਂਸਰ ਰਾਹਤ ਸਕੀਮ ਦਾ ਲਾਭ ਲੈਣ ਲਈ ਸਿਵਲ ਸਰਜਨ ਦਫ਼ਤਰ ਬਰਨਾਲਾ ਵਿਖੇ ਲਿਖਤੀ ਪ੍ਰੋਫਾਰਾਮਾ ਭਰ ਕੇ ਦੇਣਾ ਹੁੰਦਾ ਹੈ ਅਤੇ ਇਹ ਪ੍ਰੋਫਾਰਮਾ ਸਿਵਲ ਸਰਜਨ ਦਫ਼ਤਰ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਫਾਰਮੇ ਦੇ ਤਿੰਨ ਪੰਨੇ ਹੁੰਦੇ ਹਨ, ਪਹਿਲਾ ਫਾਰਮ ਰੋਗੀ ਦੀ ਮੁੱਢਲੀ ਜਾਣਕਾਰੀ ਸਬੰਧੀ ਅਤੇ ਦੂਜਾ ਫਾਰਮ ਖਰਚੇ ਦੇ ਅਨੁਮਾਨ ਸਬੰਧੀ ਇਲਾਜ ਕਰ ਰਹੇ ਡਾਕਟਰ ਵਲੋਂ ਭਰਿਆ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤੀਜਾ ਫਾਰਮ ਮਰੀਜ਼ ਵਲੋਂ ਸਵੈ ਘੋਸ਼ਣਾ ਸਬੰਧੀ ਭਰਿਆ ਜਾਂਦਾਂ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤ ਮਰੀਜ਼ ਜਾਂ ਉਸ ਦਾ ਸਰਪ੍ਰਸਤ ਅਰਜ਼ੀ ਦੇ ਨਾਲ ਰਿਹਾਰਿਸ਼ ਦੇ ਸਬੂਤ ਵਜੋਂ ਰਾਸ਼ਨ ਕਾਰਡ, ਵੋਟਰ ਕਾਰਡ, ਡਰਾਇੰਵਿੰਗ ਲਾਇਸੰਸ ਜਾਂ ਪਾਸਪੋਰਟ ਸਵੈ ਤਸਦੀਕ ਕਰਕੇ ਸਿਵਲ ਸਰਜਨ ਦਫ਼ਤਰ ਵਿਖੇ ਦੇ ਸਕਦੇ ਹਨ।

ਸ੍ਰੀ ਗੁਪਤਾ ਨੇ ਜ਼ਿਲ੍ਹਾ ਬਰਨਾਲਾ ਦੇ ਕੈਂਸਰ ਪੀੜਤ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਮਨੁੱਖਤਾ ਦੇ ਭਲੇ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਤਹਿਤ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement