
1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ ਦੀਆਂ ਸਲਾਖ਼ਾਂ ਪਿਛੇ ਪਹੁੰਚਾਉਣ ਲਈ ਲੰਮੀ ਲੜਾਈ ਲੜਨ ਵਾਲੀ ਬੀਬੀ ਜਗਦੀਸ਼ ਕੌਰ ਨੇ ਭਾਰਤ ਦੇ ਰਾਸ਼ਟਰਪਤੀ...
ਚੰਡੀਗੜ੍ਹ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ ਦੀਆਂ ਸਲਾਖ਼ਾਂ ਪਿਛੇ ਪਹੁੰਚਾਉਣ ਲਈ ਲੰਮੀ ਲੜਾਈ ਲੜਨ ਵਾਲੀ ਬੀਬੀ ਜਗਦੀਸ਼ ਕੌਰ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿਤਾ ' ਭਾਰਤ ਰਤਨ' ਵਾਪਸ ਲਿਆ ਜਾਵੇ। ਸਪੋਕਸਮੈਨ ਟੀਵੀ ਨਾਲ ਗੱਲ ਕਰਦਿਆਂ ਬੀਬੀ ਜਗਦੀਸ਼ ਕੌਰ ਨੇ ਸਵਾਲ ਕਰਦਿਆਂ ਕਿਹਾ ਕਿ ਰਾਜੀਵ ਗਾਂਧੀ ਨੇ ਅਜਿਹਾ ਕੀ ਕੰਮ ਕੀਤਾ ਸੀ।
Rajiv Gandhi
ਜਿਸ ਕਾਰਨ ਉਸ ਨੂੰ ਦੇਸ਼ ਦਾ ਸਰਵਉਚ ਸਨਮਾਨ ਭਾਰਤ ਰਤਨ ਦਿਤਾ ਗਿਆ? ਦੱਸ ਦੇਈਏ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਿਸ ਲੈਣ ਦੀ ਮੰਗ ਲਗਾਤਾਰ ਉੱਠ ਰਹੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਭਾਰਤ ਸਰਕਾਰ ਵੱਲੋਂ ਇਸ ਮੰਗ ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।