ਕੈਪਟਨ ਵਲੋਂ ਸਿੱਖਾਂ ਦੇ ਕਰਤਾਰਪੁਰ ਦੇ ਸੁਪਨੇ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ‘ਤੇ ਸਾਂਪਲਾ ਦੀ ਆਲੋਚਨਾ
Published : Jan 17, 2019, 4:45 pm IST
Updated : Jan 17, 2019, 4:45 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿਚ ਲਿਆਉਣ ਦੇ ਰਾਹ 'ਚ ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਫੈਸਲਾ ਪੂਰਾ ਹੁੰਦਾ ਦਿਖ ਰਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਨਪੜ੍ਹ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨ੍ਹਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ 'ਚ ਦਿਲਚਸਪੀ ਨਹੀਂ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਂਪਲਾ ਵਲੋਂ ਸਾਰੇ ਪੰਜਾਬੀਆਂ ਕੋਲ ਪਾਸਪੋਰਟ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗ਼ੈਰ-ਜ਼ਿੰਮੇਵਰਾਨਾ ਅਤੇ ਗਲਤ ਹੈ। ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਮੰਤਰੀ ਕਿਸ ਹੱਦ ਤੱਕ ਆਵਾਮ ਤੋਂ ਟੁੱਟ ਚੁੱਕਾ ਹੈ ਅਤੇ ਕਿਸ ਤਰ੍ਹਾਂ ਗਲਤ ਸੂਚਨਾ ਦੇ ਰਿਹਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਵੀਜ਼ਾ ਖਤਮ ਕਰਨ ਦੀਆਂ ਸੰਭਾਵਨਾਵਾਂ ਦਾ ਅਧਿਐਨ ਕਰਨ ਤੋਂ ਬਿਨਾਂ ਇਸ ਪ੍ਰਸਤਾਵ ਨੂੰ ਬਿਨਾਂ ਸੋਚੇ ਰੱਦ ਕਰਨ ਲਈ ਸਾਂਪਲਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ

ਕਿ ਇਕ ਪਾਸੇ ਭਾਜਪਾ ਇਸ ਲਾਂਘੇ ਨੂੰ ਖੋਲ੍ਹਣ ਦਾ ਸਿਹਰਾ ਅਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਇਸ ਦੀ ਬਿਨਾਂ ਅੜਚਨ ਕਾਰਜਸ਼ੀਲਤਾ ਵਿਚ ਅੜਿੱਕੇ ਡਾਹ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਾਂਘੇ ਸਬੰਧੀ ਪ੍ਰੋਜੈਕਟ ਬਾਰੇ ਕੇਂਦਰ ਦੀਆਂ ਵੱਖ-ਵੱਖ ਕੋਸ਼ਿਸ਼ਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਰਫੋਂ ਵਿਜੇ ਸਾਂਪਲਾ ਦਾ ਹਾਲ ਹੀ ਦਾ ਬਿਆਨ ਸਿੱਖ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਬਿਨਾਂ ਅੜਚਨ ਜਾਣ ਦੇ ਰਾਹ ਵਿਚ ਅੜਿੱਕਾ ਡਾਹੁਣ ਵਾਲਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਖਤਮ ਕਰਨਾ ਅਸੰਭਵ ਨਹੀਂ ਹੈ। ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਯਾਤਰਾ ਪਰਮਿਟ 'ਤੇ ਲਾਂਘੇ ਦੌਰਾਨ ਵੀਜ਼ਾ ਜ਼ਰੂਰਤਾਂ ਨੂੰ ਲਾਜ਼ਮੀ ਤੌਰ 'ਤੇ ਪੂਰਾ ਕੀਤਾ ਜਾ ਸਕਦਾ ਹੈ। ਇਹ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਲਈ ਸਿਰਫ਼ ਸੀਮਤ ਗਤੀਵਿਧੀ ਲਈ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰਾ ਪਰਮਿਟ ਲਾਂਘੇ ਰਾਹੀਂ ਦਾਖਲ ਹੋਣ ਤੇ ਬਾਹਰ ਨਿਕਲਣ ਲਈ ਕਾਫ਼ੀ ਹੋਵੇਗਾ। ਇਸ ਦੇ ਨਾਲ ਆਧਾਰ ਕਾਰਡ (ਨਾਗਰਿਕ ਦਾ ਬਾਇਓਮੈਟ੍ਰਿਕ ਵੇਰਵਾ) ਵਰਗਾ ਦਸਤਾਵੇਜ਼ ਉਨ੍ਹਾਂ ਲੋਕਾਂ ਲਈ ਸ਼ਨਾਖਤੀ ਪਰੂਫ਼ ਵਜੋਂ ਵਰਤਿਆ ਜਾ ਸਕਦਾ ਹੈ ਜੋ ਲਾਂਘੇ ਰਾਹੀਂ ਯਾਤਰਾ ਕਰਨੀ ਚਾਹੁੰਦੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਂਪਲਾ ਦਾ ਬਿਆਨ ਭਾਜਪਾ ਦੇ ਘੱਟ ਗਿਣਤੀਆਂ ਵਿਰੋਧੀ ਵਤੀਰੇ ਦਾ ਪ੍ਰਤੀਬਿੰਬ ਹੈ ਅਤੇ ਮੋਦੀ ਸਰਕਾਰ ਲਗਾਤਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਅਪਣੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਨੁੱਕਰੇ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਵਿਰੋਧ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਲਗਾਤਾਰ ਲਾਂਘੇ ਨੂੰ ਖੋਲ੍ਹੇ ਜਾਣ ਦੇ ਫ਼ੈਸਲੇ ਤੋਂ ਬਾਅਦ ਵੀ ਅਪਣੇ ਵਿਚਾਰ ਪ੍ਰਗਟਾਏ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਇਹ ਇਤਿਹਾਸਕ ਲਾਂਘਾ ਇਕ ਨਕਾਰਾ ਵਿਚਾਰ ਦੇ ਵਾਂਗ ਖਤਮ ਨਾ ਹੋ ਜਾਵੇ ਜਿਸ ਦੇ ਨਾਲ ਭਾਰਤ ਅਤੇ ਵਿਦੇਸ਼ਾਂ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਉਲੇਖ ਨਾ ਕੀਤੀ ਜਾ ਸਕਣ ਵਾਲੀ ਨਿਰਾਸ਼ਾ ਪੈਦਾ ਹੋਵੇਗੀ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਨੂੰ ਹਕੀਕਤ ਵਿਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਕੁਝ ਵਿਸ਼ੇਸ਼ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement