ਮੁਅੱਤਲੀ ਦੇ ਬਾਵਜੂਦ ਵਿਧਾਇਕ ਜ਼ੀਰਾ ਨਸ਼ਿਆਂ ਬਾਰੇ ਦਾਅਵਿਆਂ 'ਤੇ ਕਾਇਮ
Published : Jan 17, 2019, 11:17 am IST
Updated : Jan 17, 2019, 11:17 am IST
SHARE ARTICLE
Kulbir Singh Zira
Kulbir Singh Zira

ਤੱਥਾਂ ਦੇ ਆਧਾਰ 'ਤੇ ਹੀ ਅਫ਼ਸਰਾਂ 'ਤੇ ਦੋਸ਼ ਲਾਏ ਹਨ : ਜ਼ੀਰਾ..........

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਪੰਜਾਬ ਕਾਂਗਰਸ 'ਚੋਂ  ਮੁਅੱਤਲੀ ਦੇ ਬਾਵਜੂਦ ਵੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪੰਜਾਬ 'ਚ ਨਸ਼ਿਆਂ ਬਾਰੇ ਅਪਣੇ ਦਾਅਵਿਆਂ ਅਤੇ ਲਾਏ ਗਏ ਦੋਸ਼ਾਂ ਉਤੇ ਅੜੇ ਹੋਏ ਹਨ। ਪਾਰਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਜ਼ੀਰਾ ਦੀ ਕਾਂਗਰਸ 'ਚੋਂ ਮੁਅੱਤਲੀ ਤੋਂ ਕੁਝ ਸਮਾਂ ਬਾਅਦ ਹੀ ਜ਼ੀਰਾ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਐਲਾਨ ਕੀਤਾ ਕਿ ਉਹ ਭ੍ਰਿਸ਼ਟ ਅਫ਼ਸਰਾਂ ਵਿਰੁਧ ਅਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਤੱਥਾਂ ਦੇ ਆਧਾਰ 'ਤੇ ਹੀ ਅਫ਼ਸਰਾਂ 'ਤੇ ਦੋਸ਼ ਲਾਏ ਹਨ ਅਤੇ ਇਹ ਲੜਾਈ ਜਾਰੀ ਰਹੇਗੀ।  

ਜ਼ੀਰਾ ਨੇ ਪਾਰਟੀ ਦੀ ਕਾਰਵਾਈ 'ਤੇ ਵੀ ਹੈਰਾਨੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਬਿਨਾਂ ਮੁਲਾਕਾਤ ਹੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਫ਼ੈਸਲਾ ਸੁਣਾ ਦਿਤਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ 'ਤੇ ਅਫ਼ਸਰਾਂ ਦਾ ਦਬਾਅ ਸੀ ਅਤੇ ਦਬਾਅ 'ਚ ਹੀ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਅਹਿਮ ਗੱਲ ਇਹ ਵੀ ਹੈ ਕਿ ਪਹਿਲਾਂ ਵੀ ਕਈ ਵਿਧਾਇਕ ਸਰਕਾਰੀ ਕਾਰਗੁਜ਼ਾਰੀ ਵਿਰੁਧ ਬੋਲ ਚੁੱਕੇ ਹਨ ਪਰ ਕਿਸੇ ਵਿਰੁਧ ਕੋਈ ਕਾਰਵਾਈ ਨਹੀਂ ਹੋਈ।

ਦਸਣਯੋਗ ਹੈ ਕਿ ਜ਼ੀਰਾ ਨੇ ਦੋਸ਼ ਲਾਏ ਸਨ ਕਿ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਨਸ਼ਾ ਤਸਕਰਾਂ ਦੀ ਮਦਦ ਕਰਦੇ ਹਨ। ਉਨ੍ਹਾਂ ਇਸ ਦੇ ਰੋਸ ਵਜੋਂ ਬੀਤੀ 12 ਜਨਵਰੀ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਪੁਲਿਸ ਵਿਰੁਧ ਅਪਣੀ ਭੜਾਸ ਕੱਢ ਕੇ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ। ਜ਼ੀਰਾ ਨੇ 14 ਜਨਵਰੀ ਨੂੰ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਆਈਜੀ ਛੀਨਾ ਵਿਰੁਧ ਜਾਂਚ ਕਰਨ ਦੀ ਮੰਗ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 11:32 AM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM
Advertisement