
ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਜ਼ੀਰਾ ਦਾ ਮਸਲਾ ਗਰਮਾਉਂਦਾ ਜਾ ਰਿਹਾ ਹੈ। ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਨੇ ਕੁਲਬੀਰ..
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਜ਼ੀਰਾ ਦਾ ਮਸਲਾ ਗਰਮਾਉਂਦਾ ਜਾ ਰਿਹਾ ਹੈ। ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਨੇ ਕੁਲਬੀਰ ਵੱਲੋਂ ਕੈਪਟਨ ਸਰਕਾਰ 'ਤੇ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਨਸ਼ਿਆਂ ਖਿਲਾਫ ਇਕੱਲਾ ਨਹੀਂ ਲੜ ਰਿਹਾ। ਇਸ ਮੁਹਿੰਮ ਵਿਚ ਉਹ ਇਕੱਲਾ ਹੀ ਹੀਰੋ ਨਹੀਂ ਹੈ।
Tripat Rajinder Singh Bajwa
ਸਾਰੀ ਪਾਰਟੀ ਨਸ਼ਿਆਂ ਦੇ ਖਿਲਾਫ ਹੈ ਤੇ ਇਸ ਦੇ ਖਾਤਮੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਜੋ ਫੈਸਲਾ ਲਿਆ ਹੈ, ਉਹ ਸਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਸ਼ਿਆਂ ਦੇ ਖਿਲਾਫ ਹਾਂ ਤੇ ਇਸ ਲਈ ਪੂਰੀ ਕਾਂਗਰਸ ਪਾਰਟੀ ਲੜ ਰਹੀ ਹੈ। ਇਸ ਤੋਂ ਇਲਾਵਾ ਜਦੋਂ ਬਾਜਵਾ ਨੂੰ ਦਿੱਲੀ ਵਿਚ ਸ਼ੀਲਾ ਦੀਕਸ਼ਤ ਦੀ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਦੇ ਸਮਾਗਮ ਵਿਚ
Tript Bajwa
1984 ਸਿੱਖ ਕਤਲੇਆਮ ਦੇ ਕੇਸ ਵਿਚ ਨਾਮਜ਼ਦ ਜਸਦੀਸ਼ ਟਾਇਟਲਰ ਨੂੰ ਬੁਲਾਉਣ ਤੇ ਪਹਿਲੀ ਕਤਾਰ ਵਿਚ ਬਿਠਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਜੇਕਰ ਟਾਇਟਲਰ ਸਟੇਜ ਉਤੇ ਆ ਗਿਆ ਤਾਂ ਕੀ ਹੋਇਆ। ਜੇ ਉਹ ਪੰਜਾਬ ਵਿਚ ਆਵੇਗਾ ਤਾਂ ਵੇਖਾਂਗੇ। ਬਾਜਵਾ ਨੇ ਇਹ ਵੀ ਕਿਹਾ ਕਿ ਟਾਇਟਲਰ ਅਜੇ ਦੋਸ਼ੀ ਸਾਬਤ ਨਹੀਂ ਹੋਇਆ।