
ਪੰਜਾਬ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਹਾਲੀ ਤੇ ਫ਼ਤਿਹਗੜ੍ਹ ...
ਚੰਡੀਗੜ੍ਹ : ਪੰਜਾਬ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਹਾਲੀ ਤੇ ਫ਼ਤਿਹਗੜ੍ਹ ਸਾਹਿਬ ਵਿਚ ਡੀਜ਼ਲ ਤੇ ਪੈਟਰੋਲ ਨਾਲ ਚੱਲਣ ਵਾਲੇ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ 'ਤੇ ਪ੍ਰਦੂਸ਼ਣ ਰੋਕਥਾਮ ਕਾਨੂੰਨ ਦੀ ਧਾਰਾ 31–ਏ ਤਹਿਤ ਪਾਬੰਦੀ ਲਗਾ ਦਿਤੀ ਹੈ, ਜੋ ਪਹਿਲੀ ਫਰਵਰੀ, 2019 ਤੋਂ ਲਾਗੂ ਹੋ ਜਾਵੇਗੀ।
Fatehgarh Sahib
ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਐੱਸਐੱਸ ਮਰਵਾਹਾ ਵਲੋਂ ਜਾਰੀ ਹੁਕਮਾਂ ਰਾਹੀਂ ਦਿੱਤੀ ਗਈ ਹੈ। ਯਕੀਨਨ ਤੌਰ 'ਤੇ ਬੋਰਡ ਦੇ ਇਸ ਫ਼ੈਸਲੇ ਦਾ ਅਸਰ ਅਸਰ ਆਮ ਜਨਤਾ, ਖ਼ਾਸ ਕਰਕੇ ਆਟੋ–ਰਿਕਸ਼ਾ ਚਾਲਕਾਂ 'ਤੇ ਪਵੇਗਾ, ਦਰਅਸਲ ਜਿਹੜੇ ਪੰਜ ਜ਼ਿਲ੍ਹਿਆਂ 'ਚ ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੇ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ 'ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਨੂੰ ਪੰਜਾਬ ਵਿਚ ਪ੍ਰਦੂਸ਼ਣ ਤੋਂ ਸਭ ਤੋਂ ਵੱਧ ਪ੍ਰਭਾਵਿਤ ਮੰਨਿਆ ਜਾਂਦਾ ਹੈ।
Mohali
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਟਰਾਂਸਪੋਰਟ ਵਿਭਾਗ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਆਖ ਦਿਤਾ ਹੈ। ਜ਼ਿਕਰਯੋਗ ਹੈ ਕਿ ਇਕੱਲੇ ਲੁਧਿਆਣਾ ਸ਼ਹਿਰ ਵਿਚ ਹੀ ਇਕ ਲੱਖ ਤੋਂ ਵੱਧ ਆਟੋ–ਰਿਕਸ਼ਾ ਰਜਿਸਟਰਡ ਹਨ। ਜਿਨ੍ਹਾਂ ਵਿਚੋਂ ਜ਼ਿਆਦਾਤਰ ਪ੍ਰਦੂਸ਼ਣ ਫੈਲਾਉਣ ਦਾ ਵੱਡਾ ਕਾਰਨ ਬਣ ਰਹੇ ਹਨ। ਦਰਅਸਲ ਪਹਿਲਾਂ ਹਾਈ ਕੋਰਟ ਨੇ ਇਕ ਜਨਹਿਤ ਪਟੀਸ਼ਨ ਤੋਂ ਬਾਅਦ ਲੁਧਿਆਣਾ,
Patiala
ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਨਗਰ ਨਿਗਮਾਂ ਦੇ ਖੇਤਰ ਵਿਚ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ਰੋਕਣ ਦੇ ਹੁਕਮ ਜਾਰੀ ਕੀਤੇ ਸਨ, ਪਰ ਆਟੋ ਚਾਲਕਾਂ ਨੇ ਇਸ ਦਾ ਨਵਾਂ ਤੋੜ ਕੱਢ ਲਿਆ। ਉਨ੍ਹਾਂ ਨੇ ਆਪਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ਵਿਚ ਕਰਵਾ ਕੇ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ ਵਿਚ ਚਲਾਉਣਾ ਸ਼ੁਰੂ ਕਰ ਦਿਤਾ ਸੀ, ਪਰ ਹੁਣ ਹੁਣ ਸਮੁੱਚੇ ਪੰਜ ਜ਼ਿਲ੍ਹਿਆਂ ਵਿਚ ਹੀ ਪਾਬੰਦੀ ਦੇ ਹੁਕਮ ਜਾਰੀ ਕਰ ਦਿਤੇ ਗਏ ਹਨ।
Ludhiana
ਉਧਰ ਆਟੋ ਰਿਕਸ਼ਾ ਵਾਲਿਆਂ ਦਾ ਕਹਿਣਾ ਹੈ ਕਿ ਸਰਕਾਰ ਇਹ ਪਾਬੰਦੀ ਲਗਾ ਕੇ ਗ਼ਰੀਬਾਂ ਦੇ ਢਿੱਡ 'ਤੇ ਲੱਤ ਮਾਰ ਰਹੀ ਹੈ ਜਦਕਿ ਹੋਰ ਗੱਡੀਆਂ ਵੀ ਕਾਫ਼ੀ ਪ੍ਰਦੂਸ਼ਣ ਫੈਲਾਉਂਦੀਆਂ ਹਨ, ਫਿਰ ਉਨ੍ਹਾਂ 'ਤੇ ਪਾਬੰਦੀ ਕਿਉਂ ਨਹੀਂ ਲਗਾਈ ਜਾਂਦੀ?