ਰਾਮ ਰਹੀਮ ਨੂੰ ਅੱਜ ਹੋਵੇਗੀ ਸਜ਼ਾ, ਪੰਜਾਬ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
Published : Jan 17, 2019, 12:54 pm IST
Updated : Jan 17, 2019, 12:54 pm IST
SHARE ARTICLE
Ram Rahim
Ram Rahim

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੰਜਾਬ ਵਿਚ ਸੁਰੱਖਿਆ...

ਚੰਡੀਗੜ੍ਹ : ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੰਜਾਬ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਨਾਲ ਲੱਗਦੀ ਸਰਹੱਦ ਉਤੇ ਪੰਜਾਬ ਪੁਲਿਸ ਨੇ ਨਾਕਾਬੰਦੀ ਕਰ ਦਿਤੀ ਹੈ। ਚੰਡੀਗੜ੍ਹ ਵਿਚ ਵੀ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਚੰਡੀਗੜ੍ਹ-ਪੰਚਕੂਲਾ ਸਰਹੱਦ ਉਤੇ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

Security tight in PunjabSecurity tight in Punjabਪੰਚਕੂਲਾ ਦੀ ਸੀਬੀਆਈ ਕੋਰਟ ਅੱਜ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਇਸ ਦੇ ਮੱਦੇਨਜ਼ਰ ਪੰਜਾਬ ਵਿਚ ਰਾਮ ਰਹੀਮ ਦੇ ਸਮੱਰਥਕਾਂ ਵਲੋਂ ਭੱਜ-ਦੌੜ ਮਚਾਉਣ ਅਤੇ ਮਾਹੌਲ ਖ਼ਰਾਬ ਕਰਨ ਦੇ ਸ਼ੱਕ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਨੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਰ ਲਏ ਹਨ। ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਫਾਜ਼ਿਲਕਾ ਵਿਚ ਪੁਲਿਸ ਪ੍ਰਸ਼ਾਸਨ ਚੇਤੰਨ ਹੈ।

ਮਾਨਸਾ ਦੇ ਐਸਐਸਪੀ ਮਨਧੀਰ ਸਿੰਘ ਨੇ ਕਿਹਾ ਕਿ ਡੇਰਾ ਮੁੱਖੀ ਉਤੇ ਆਉਣ ਵਾਲੇ ਫ਼ੈਸਲੇ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਦੇ ਨਾਲ ਲੱਗਦੀ ਸਰਹੱਦ ਉਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਲਰਾਮ ਪਾਟਿਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧ ਵਿਚ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿਚ ਵੱਖ-ਵੱਖ ਚੁਰਾਹਿਆਂ, ਸ਼ਾਪਿੰਗਸ ਮਾਲ, ਧਾਰਮਿਕ ਅਤੇ ਸਰਵਜਨਿਕ ਸਥਾਨਾਂ ਅਤੇ ਡੇਰਿਆਂ ਦੀ ਸੁਰੱਖਿਆ ਵਿਚ ਕਰੀਬ 1500 ਜਵਾਨਾਂ ਤੈਨਾਤ ਕੀਤੇ ਗਏ ਹਨ।

ਫਿਰੋਜ਼ਪੁਰ ਦੇ ਐਸਪੀ (ਡੀ) ਬਲਜੀਤ ਸਿੰਘ ਨੇ ਦੱਸਿਆ ਕਿ ਫ਼ੈਸਲੇ ਦੇ ਦੌਰਾਨ ਜ਼ਿਲ੍ਹੇ ਭਰ ਵਿਚ ਜਿੱਥੇ ਵੀ ਡੇਰਾ ਪ੍ਰੇਮੀਆਂ ਦਾ ਗੜ੍ਹ ਹੈ ਉੱਥੇ ਪੁਲਿਸ ਬਲ ਦੀ ਨਿਯੁਕਤੀ ਕੀਤੀ ਗਈ ਹੈ। ਕਮਾਂਡੋ ਸਮੇਤ ਪੁਲਿਸ ਦੇ ਵੱਖ-ਵੱਖ ਦਸਤੇ ਗਸ਼ਤ ਉਤੇ ਰਹੇ ਹਨ। ਗੁਰੂਹਰਸਹਾਏ ਵਿਚ ਡੇਰਾ ਪ੍ਰੇਮੀਆਂ ਦੀ ਗਿਣਤੀ ਜ਼ਿਲ੍ਹੇ ਭਰ ਵਿਚ ਜ਼ਿਆਦਾ ਦੱਸੀ ਜਾਂਦੀ ਹੈ ਅਤੇ ਉੱਥੇ ਪੁਲਿਸ ਦੀ ਖਾਸ ਨਜ਼ਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement