ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ, ਜਾਣੋ
Published : Jan 17, 2020, 1:50 pm IST
Updated : Jan 17, 2020, 2:09 pm IST
SHARE ARTICLE
Mustfa with Gupta
Mustfa with Gupta

ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਿਊਨਲ (ਕੈਟ) ਨੇ ਸੀਨੀਅਰ ਆਈਪੀਐਸ ਅਧਿਕਾਰੀਆਂ...

ਚੰਡੀਗੜ੍ਹ: ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਇਨਲ (ਕੈਟ) ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਸਿਧਾਰਥ ਚਟੋਪਾਧਿਯ ਅਤੇ ਮੁਹੰਮਦ ਮੁਸਤਫ਼ਾ ਵੱਲੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਮੰਜੂਰੀ ਦੇ ਦਿੱਤੀ ਹੈ।

DGP Dinkar GuptaDGP Dinkar Gupta

ਡੀਜੀਪੀ ਦੀ ਨਿਯੁਕਤੀ ਰੱਦ ਦਿੱਤੀ ਗਈ ਹੈ। ਪੰਜਾਬ ਦੀ ਐਂਟੀ ਡ੍ਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫ਼ਾ ਅਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਦੇ ਅਧਿਕਾਰੀ) ਸਿਧਾਰਥ ਚਟੋਪਾਧਿਯ ਨੇ ਪੁਲਿਸ ਦੇ ਡੀਜੀਪੀ ਅਹੁਦੇ ਲਈ ਨਿਯੁਕਤੀ ਕੀਤੇ ਗਏ ਦਿਨਕਰ ਗੁਪਤਾ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਪਟੀਸ਼ਨ ਵਿਚ ਅਪਣਾ ਪੱਖ ਰੱਖਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਤੋਂ ਸੀਨੀਅਰ ਹਨ।

DGP Dinkar GuptaDGP Dinkar Gupta

ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਹੈ। ਡੀਜੀਪੀ ਅਹੁਦੇ ਦੇ ਮੁੱਖ ਦਾਅਵੇਦਾਰ ਮੁਸਤਫ਼ਾ ਨੇ ਕਿਹਾ ਸੀ ਕਿ ਮਾਪਦੰਡ ਪੂਰੇ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਅਹੁਦੇ ਦੇ ਲਈ ਨਜਰਅੰਦਾਜ਼ ਕਰ ਦਿੱਤਾ ਗਿਆ ਹੈ।

IPS Mohammed MustfaIPS Mohammed Mustfa

ਜ਼ਿਕਰਯੋਗ ਹੈ ਕਿ 1987 ਬੈਚ ਦੇ ਆਈਪੀਐਸ ਅਧਿਕਾਰੀ ਗੁਪਤਾ ਨੂੰ ਸੁਰੇਸ਼ ਅਰੋੜਾ ਦੇ ਕਾਰਜਕਾਲ ਖਤਮ ਹੋਣ ‘ਤੇ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਅਪਣੇ ਪਿਛਲੇ ਕਾਰਜਕਾਲ ਵਿਚ ਗੁਪਤਾ ਨੂੰ ਪੁਲਿਸ ਡੀਜੀਪੀ, ਇੰਟੈਲੀਜੈਂਸ ਪੰਜਾਬ ਦੇ ਅਹੁਦੇ ਉਤੇ ਨਿਯੁਕਤ ਕੀਤਾ ਗਿਆ ਸੀ। ਇਸ ਵਿਚ ਪੰਜਾਬ ਸਟੇਟ ਇੰਟੈਲੀਜੈਂਸ ਵਿੰਗ, ਰਾਜ ਅਤਿਵਾਦ-ਰੋਧੀ ਦਸਤੇ ਅਤੇ ਸੰਗਠਿਤ ਅਪਰਾਧ ਨਿਯੰਤਰਨ ਇਕਾਈ ਦੀ ਪ੍ਰਤੱਖ ਨਿਗਰਾਨੀ ਸ਼ਾਮਲ ਸੀ।

DGP Dinkar Gupta With CM Amarinder SinghDGP Dinkar Gupta With CM Amarinder Singh

ਉਨ੍ਹਾਂ ਨੇ ਪੰਜਾਬ ਵਿਚ ਅਤਿਵਾਦ ਦੇ ਦੌਰ ਦੇ ਦੌਰਾਨ 7 ਸਾਲ ਤੋਂ ਵੱਧ ਸਮਾਂ ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਐਸਐਸਪੀ ਦੇ ਤੌਰ ‘ਤੇ ਕੰਮ ਕੀਤਾ ਸੀ। ਉਨ੍ਹਾਂ ਨੇ 2004 ਤੱਕ ਡੀਆਈਜੀ ਜਲੰਧਰ ਰੇਂਜ, ਲੁਧਿਆਣਾ ਰੇਂਜ, ਕਾਉਂਟਰ ਇੰਟੈਲੀਜੈਂਸ ਆਦਿ ਅਹੁਦਿਆਂ ਉਤੇ ਵੀ ਕੰਮ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement